ਪਾਉਂਟਾ ਸਾਹਿਬ/ ਏ.ਟੀ.ਨਿਊਜ਼: ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦਾ 16 ਕਰੋੜ 20 ਲੱਖ ਰੁਪਏ ਦਾ ਸਾਲਾਨਾ ਬਜਟ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਪਾਸ ਕੀਤਾ ਗਿਆ। ਇਸ ਸਬੰਧੀ ਹੋਈ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਨਾਗਰ ਸਿੰਘ, ਸ. ਜੋਗਾ ਸਿੰਘ, ਸ. ਹਰਭਜਨ ਸਿੰਘ, ਸ. ਹਰਪ੍ਰੀਤ ਸਿੰਘ ਤੇ ਸ. ਕਰਮਵੀਰ ਸਿੰਘ ਆਦਿ ਹਾਜ਼ਰ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦਾ ਸਾਲ 2025-26 ਲਈ 16 ਕਰੋੜ 20 ਲੱਖ ਰੁਪਏ ਦਾ ਬਜਟ ਪਾਸ ਕਰਦਿਆਂ ਗੁਰੂ ਘਰ ਦੀਆਂ ਨਵੀਆਂ ਬਣ ਰਹੀਆਂ ਇਮਾਰਤਾਂ ਦੀ ਉਸਾਰੀ, ਪੁਰਾਣੀਆਂ ਇਮਾਰਤਾਂ ਦੇ ਰੱਖ-ਰਖਾਅ, ਗੁਰਦੁਆਰਾ ਸਾਹਿਬ ਵਿਖੇ ਚਲ ਰਹੀ ਮੁਫ਼ਤ ਡਿਸਪੈਂਸਰੀ, ਪ੍ਰਬੰਧ ਵਾਲੇ ਸਕੂਲਾਂ ਅਤੇ ਹੋਰ ਸੰਸਥਾਵਾਂ ਲਈ ਵਿਸ਼ੇਸ਼ ਫ਼ੰਡ ਰਾਖਵੇਂ ਰੱਖਣ ਨੂੰ ਪ੍ਰਵਾਨਗੀ ਦਿਤੀ ਗਈ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਗੁਰਦੁਆਰਾ ਸਾਹਿਬ ਵਿਖੇ ਮਨਾਏ ਜਾਣ ਵਾਲੇ ਦਿਨ-ਤਿਉਹਾਰ, ਪ੍ਰਕਾਸ਼ ਦਿਹਾੜੇ ਅਤੇ ਹੋਰ ਸਮਾਗਮਾਂ ਨੂੰ ਪਹਿਲਾਂ ਵਾਂਗ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਨਾਲ ਨਾਲ ਸੰਗਤਾਂ ਦੀ ਸਹੂਲਤ ਲਈ ਨਿਵਾਸ ਸਥਾਨਾਂ ਵਾਸਤੇ ਜ਼ਮੀਨ ਖ਼ਰੀਦ ਕਰਨ ਅਤੇ ਲੰਗਰ ਦੇ ਪ੍ਰਬੰਧ ਲਈ ਨਿਯਮਾਂ ਅਨੁਸਾਰ ਖਰੀਦ ਦੀ ਮਨਜ਼ੂਰੀ ਵੀ ਦਿਤੀ ਗਈ ਹੈ। ਇਸ ਨਾਲ ਹੀ ਇਕੱਤਰਤਾ ਵਿੱਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਕਮੇਟੀ ਦੇ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿੱਚ ਸ. ਹਰਭਜਨ ਸਿੰਘ ਨੂੰ ਮੀਤ ਪ੍ਰਧਾਨ ਅਤੇ ਸ. ਹਰਪ੍ਰੀਤ ਸਿੰਘ ਰਤਨ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਪ੍ਰਬੰਧਕ ਕਮੇਟੀ, ਕਾਰ ਸੇਵਾ ਬਾਬਾ ਅਮਰੀਕ ਸਿੰਘ ਪਟਿਆਲਾ ਵਾਲਿਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਬਣਾਏ ਗਏ ਸ੍ਰੀ ਗੁਰੂ ਤੇਗ ਬਹਾਦਰ ਐਨ.ਆਰ.ਆਈ. ਯਾਤਰੀ ਨਿਵਾਸ ਨੂੰ ਸੰਗਤ ਅਰਪਣ ਕੀਤਾ।
By / on Apr 5, 2025

ਵਿਸ਼ਵ ਰਿਪੋਰਟ

ਕਉਮੈਂਟਰੀ ਅੰਮ੍ਰਿਤਸਰ ਟਾਈਮਜ਼ ਕੈਲੀਫੋਰਨੀਆ ਵਿੱਚ ਪ੍ਰਕਾਸ਼ਿਤ ਇੱਕ ਪੰਜਾਬੀ ਅਖਬਾਰ ਹੈ।
ਵਨਵੀਂ ਦਿੱਲੀ/ਏ.ਟੀ.ਨਿਊਜ਼: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਸਿੱਖ ਜਥੇਬੰਦੀਆਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿੱਚ ਮੀਟਿੰਗ ਕੀਤੀ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸ਼ਹਾਦਤ ਦੇ ਕੇ ਇਸ ਦੁਨੀਆਂ ਵਿਚ ਇੱਕ ਇਤਿਹਾਸ ਰਚਿਆ। ਇਹ ਸ਼ਹਾਦਤ ਇੱਕੋ ਇੱਕ ਅਜਿਹੀ ਮਿਸਾਲ ਹੈ ਜੋ ਕਿ ਕਿਸੇ ਦੂਜੇ ਧਰਮ ਨੂੰ ਬਚਾਉਣ ਲਈ ਦਿੱਤੀ ਗਈ। ਇਸ ਸ਼ਹਾਦਤ ਬਾਰੇ ਦੇਸ਼ ਦਾ ਹਰ ਬੱਚਾ ਜਾਣਨਾ ਚਾਹੁੰਦਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਇਹ ਸ਼ਹਾਦਤ ਕਿਉਂ ਦਿੱਤੀ? ਇਸ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਦਿੱਲੀ ਸਿੱਖ ਕਮੇਟੀ ਨੇ ਵੱਖ-ਵੱਖ ਕਮੇਟੀਆਂ ਨੂੰ ਬੁਲਾ ਕੇ ਇਸ ਦਿਹਾੜੇ ਸਬੰਧੀ ਵਡਮੁੱਲੇ ਵਿਚਾਰ ਲਏ ਕਿ ਇਸ ਦਿਹਾੜੇ ਨੂੰ ਕਿਸ ਤਰੀਕੇ ਨਾਲ ਮਨਾਇਆ ਜਾਵੇ? ਤੇ ਕਿਵੇਂ ਇਸ ਦਾ ਪ੍ਰਸਾਰ ਤੇ ਪ੍ਰਚਾਰ ਕੀਤਾ ਜਾਵੇ? ਤਾਂ ਕਿ ਦੁਨੀਆਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦਾ ਸੰਦੇਸ਼ ਜਾ ਸਕੇ। ਇਸ ਮੌਕੇ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਵੱਖ-ਵੱਖ ਆਗੂਆਂ ਨੇ ਵਿਚਾਰ ਦਿੱਤੇ ਕਿ ਇਸ ਬਾਰੇ ਸਰਕਾਰਾਂ ਨਾਲ ਵੀ ਗੱਲ ਕੀਤੀ ਜਾਵੇ ਕਿਉਂਕਿ ਪ੍ਰਚਾਰ ਪ੍ਰਸਾਰ ਵਿੱਚ ਕੇਂਦਰ ਤੇ ਰਾਜ ਸਰਕਾਰਾਂ ਦਾ ਵੀ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ 15 ਅਪ੍ਰੈਲ ਤੋਂ ਸਹਿਜ ਪਾਠ ਦੀ ਲੜੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਬਾਰੇ ਇਲਮ ਜਿੰਨਾ ਵੀ ਪਤਾ ਹੈ ਉਨ੍ਹਾਂ ਨੂੰ ਸਹਿਜ ਪਾਠ ਦੇ ਨਾਲ ਜੁੜ ਕੇ ਆਪਣੇ ਆਪ ਨੂੰ ਵਡਭਾਗਾ ਬਣਾਉਣਾ ਚਾਹੀਦਾ ਹੈ। ਇਸ ਦੀ ਸਮਾਪਤੀ 25 ਨਵੰਬਰ ਤੱਕ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਵਾਲੇ ਦਿਨ ਵੱਡੇ ਪੱਧਰ ਉੱਤੇ ਕੀਤੀ ਜਾਵੇਗੀ। ਵਿਸ਼ਵ ਵਿਆਪੀ ਸਿੱਖਾਂ ਨੂੰ ਇਸ ਨਾਲ ਜੋੜਿਆ ਜਾਵੇਗਾ।
By / on Apr 5, 2025

ਮੁੱਖ ਖਬਰਾ

ਰਿਪੋਰਟ

Loading