ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

In ਪੰਜਾਬ
December 26, 2025

ਅੰਮ੍ਰਿਤਸਰ/ਏ.ਟੀ.ਨਿਊਜ਼ : ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਵੱਖ- ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਇਆ।
ਸੁੰਦਰ ਪਾਲਕੀ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨਾਂ ਲਈ ਸ਼ਹਿਰ ਦੀਆਂ ਸੰਗਤਾਂ ਉਮੜੀਆਂ ਹੋਈਆਂ ਸਨ। ਪਾਲਕੀ ਸਾਹਿਬ ਦੇ ਨਾਲ ਗੱਤਕਾ ਪਾਰਟੀਆਂ, ਬੈਂਡ ਪਾਰਟੀਆਂ, ਸਕੂਲੀ ਬੱਚੇ, ਸ਼ਬਦ ਚੌਕੀ ਜਥੇ ਤੇ ਸੰਗਤਾਂ ਨੇ ਨਾਲ ਚੱਲ ਕੇ ਹਾਜਰੀ ਭਰੀ। ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਹੈ ਅਤੇ ਨਗਰ ਕੀਰਤਨ ਦੇ ਨਾਲ ਚੱਲ ਰਹੀਆਂ ਸੰਗਤਾਂ ਲਈ ਵਿਸ਼ੇਸ਼ ਪ੍ਰਕਾਰ ਦੇ ਲੰਗਰ ਵਰਤਾਏ ਗਏ।

Loading