ਦੰਦਾਂ ਦੇ ਪ੍ਰਸਿੱਧ ਡਾਕਟਰ ਤੇ ਉਸ ਦੀ ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ

In ਅਮਰੀਕਾ
January 06, 2026

ਸੈਕਰਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਉਹਾਈਓ ਵਿੱਚ ਇੱਕ ਪ੍ਰਸਿੱਧ ਡੈਨਟਿਸਟ ਸਪੈਨਸਰ ਟੇਪੇ (37) ਤੇ ਉਸ ਦੀ ਪਤਨੀ ਮੋਨੀਕ ਟੇਪੇ (39) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਹੈ। ਕੋਲੰਬਸ ਪੁਲਿਸ ਅਨੁਸਾਰ ਪਤੀ-ਪਤਨੀ ਦੀ ਹੱਤਿਆ ਉਨ੍ਹਾਂ ਦੇ ਘਰ ਵਿੱਚ ਕੀਤੀ ਗਈ ਤੇ ਘਰ ਵਿਚੋਂ ਉਨਾਂ ਦੇ ਦੋ ਛੋਟੇ ਬੱਚੇ ਵੀ ਮਿਲੇ ਹਨ ਜਿਨ੍ਹਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ ਗਿਆ ਹੈ। ਪੁਲਿਸ ਨੇ ਕਿਹਾ ਹੈ ਕਿ ਮੌਕੇ ਤੋਂ ਕੋਈ ਹਥਿਆਰ ਨਹੀਂ ਮਿਲਿਆ ਹੈ ਤੇ ਇਹ ਖੁਦਕੁਸ਼ੀ ਦਾ ਮਾਮਲਾ ਨਹੀਂ ਹੈ ਬਲਕਿ ਦੋਹਰੇ ਕਤਲ ਦਾ ਮਾਮਲਾ ਹੈ। ਪੁਲਿਸ ਹਤਿਆਰੇ ਦੀ ਭਾਲ ਵਿੱਚ ਹੈ।
ਪੁਲਿਸ ਨੇ ਸੰਭਾਵੀ ਸ਼ੱਕੀ ਬਾਰੇ ਕੋਈ ਵੇਰਵਾ ਜਾਰੀ ਨਹੀਂ ਕੀਤਾ ਹੈ ਤੇ ਆਮ ਲੋਕਾਂ ਨੂੰ ਕਾਤਲ ਨੂੰ ਗ੍ਰਿਫ਼ਤਾਰ ਕਰਨ ਵਿੱਚ ਮੱਦਦ ਦੀ ਅਪੀਲ ਕੀਤੀ ਹੈ।

Loading