ਪੰਜਾਬ ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੇ ਖਿਲਾਫ ਦਰਜ ਐਫਆਈਆਰ ਦੇ ਮਾਮਲੇ ਵਿੱਚ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਬਾਜਵਾ ਨੂੰ ਵੱਡੀ ਰਾਹਤ ਦਿੱਤੀ ਹੈ। ਉਸਦੀ ਗ੍ਰਿਫ਼ਤਾਰੀ ‘ਤੇ 22 ਅਪ੍ਰੈਲ ਤੱਕ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੌਰਾਨ ਪੰਜਾਬ ਸਰਕਾਰ ਨੂੰ ਮਾਮਲੇ ਦੇ ਪ੍ਰਤੀਕਰਮ ਸਬੰਧੀ ਜਵਾਬ ਦਾਖਲ ਕਰਨ ਲਈ ਕਿਹਾ ਗਿਆ ਹੈ। ਇਹ ਨੋਟਿਸ ਸਰਕਾਰ ਦੀਆਂ ਕਾਰਵਾਈਆਂ ਅਤੇ ਕੇਸ ਦੀ ਸੰਵੇਦਨਸ਼ੀਲਤਾ ‘ਤੇ ਵਿਚਾਰ ਕਰਨ ਲਈ ਜਾਰੀ ਕੀਤਾ ਗਿਆ ਹੈ।ਇਸ ਫੈਸਲੇ ਨੇ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਬਾਜਵਾ ਦੇ ਸਮਰਥਕਾਂ ਨੇ ਇਸ ਨੂੰ ਵੱਡੀ ਜਿੱਤ ਕਰਾਰ ਦਿੱਤਾ ਹੈ। ਇਸ ਮਾਮਲੇ ‘ਤੇ ਅਗਲੀ ਸੁਣਵਾਈ ਸਮੇਂ ਸਰਕਾਰ ਦਾ ਜਵਾਬ ਅਹਿਮ ਹੋਵੇਗਾ।
![]()
