ਬੱਚਿਆਂ ਨੂੰ ਸਿੱਖ ਕੌਮ ਦੇ ਮਾਣਮੱਤੇ ਇਤਿਹਾਸ ਦੀ ਜਾਣਕਾਰੀ ਦੇਣ ਦੀ ਲੋੜ: ਧਾਮੀ

In ਪੰਜਾਬ
December 22, 2025

ਰੂਪਨਗਰ/ਏ.ਟੀ.ਨਿਊਜ਼: ਸ਼ਹੀਦੀ ਪੰਦਰਵਾੜੇ ਦੇ ਦੂਜੇ ਪੜਾਅ ਤਹਿਤ ਗੁਰਦੁਆਰਾ ਭੱਠਾ ਸਾਹਿਬ ਵਿੱਚ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਐੱਸ ਜੀ ਪੀ ਸੀ ਦੇ ਅੰਤ੍ਰਿਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਐੱਸ ਜੀ ਪੀ ਸੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਅਜਮੇਰ ਸਿੰਘ ਖੇੜਾ, ਅਮਰਜੀਤ ਸਿੰਘ ਚਾਵਲਾ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਗੁਰੂਘਰ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ।
ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਗੁਰੂ ਜਸ ਸੁਣਾਇਆ। ਐੱਸ ਜੀ ਪੀ ਸੀ ਵੱਲੋਂ ਦੀਵਾਨ ਹਾਲ ਵਿੱਚ ਸਜਾਈ ਧਾਰਮਿਕ ਸਟੇਜ ਤੋਂ ਸੰਗਤਾਂ ਦੇ ਸਨਮੁੱਖ ਹੁੰਦੇ ਹੋਏ ਸ੍ਰੀ ਧਾਮੀ ਨੇ ਕਿਹਾ ਕਿ ਭੱਠਾ ਸਾਹਿਬ ਦੀ ਧਰਤੀ ਦਾ ਇਤਿਹਾਸ ਬਹੁਤ ਵੱਡਾ ਹੈ। ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਗੁਰੂਘਰਾਂ ਵਿੱਚ ਬੱਚਿਆਂ ਨੂੰ ਲੈ ਕੇ ਆਉਣ ਤਾਂ ਜੋ ਬੱਚਿਆਂ ਨੂੰ ਸਿੱਖ ਕੌਮ ਦੇ ਮਾਣਮੱਤੇ ਇਤਿਹਾਸ ਦਾ ਪਤਾ ਲੱਗ ਸਕੇ।

Loading