ਮਾਰਚ ਮਹੀਨੇ ਭਾਰਤ ਦਾ ਦੌਰਾ ਕਰਨਗੇ ਕੈਨੇਡਾ ਦੇ ਪ੍ਰਧਾਨ ਮੰਤਰੀ ਕਾਰਨੀ

In ਮੁੱਖ ਖ਼ਬਰਾਂ
January 28, 2026

ਓਟਾਵਾ/ਏ.ਟੀ.ਨਿਊਜ਼: ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਮਾਰਚ ਦੇ ਪਹਿਲੇ ਹਫ਼ਤੇ ਭਾਰਤ ਦਾ ਦੌਰਾ ਕਰਨ ਲਈ ਤਿਆਰ ਹਨ। ਇਸ ਦੌਰਾਨ ਦੋਵੇਂ ਦੇਸ਼ ਆਪਣੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕਈ ਮਾਮਲਿਆਂ ’ਤੇ ਗੱਲਬਾਤ ਕਰਨਗੇ ਤੇ ਸਮਝੌਤੇ ਸਹੀਬੰਦ ਕਰਨਗੇ। ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਯਾਤਰਾ ਦੌਰਾਨ ਯੂਰੇਨੀਅਮ, ਊਰਜਾ, ਖਣਿਜ ਅਤੇ ਮਸਨੂਈ ਬੌਧਿਕਤਾ ਦੇ ਮਾਮਲਿਆਂ ’ਤੇ ਸਮਝੌਤਿਆਂ ’ਤੇ ਦਸਤਖਤ ਹੋਣਗੇ।
ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਕੈਨੇਡਾ ਦੇ ਊਰਜਾ ਮੰਤਰੀ ਟਿਮ ਹਾਜਸਨ ਇਸ ਹਫ਼ਤੇ ਭਾਰਤ ਦਾ ਦੌਰਾ ਕਰ ਰਹੇ ਹਨ, ਜਿਨ੍ਹਾਂ ਨੇ ਪੁਸ਼ਟੀ ਕੀਤੀ ਹੈ ਕਿ ਪ੍ਰਧਾਨ ਮੰਤਰੀ ਕਾਰਨੀ ਭਾਰਤ ਦਾ ਦੌਰਾ ਕਰਨਗੇ ਪਰ ਇਸ ਸਬੰਧੀ ਹਾਲੇ ਤਕ ਅਧਿਕਾਰਤ ਤੌਰ ’ਤੇ ਤਰੀਕ ਨਹੀਂ ਐਲਾਨੀ ਗਈ।
ਹਾਜਸਨ ਨੇ ਕਿਹਾ, ‘ਇਸ ਸਾਲ ਕਿਸੇ ਸਮੇਂ ਪ੍ਰਧਾਨ ਮੰਤਰੀ ਮਾਰਕ ਕਾਰਨ ਦੇ ਦੌਰੇ ਦੀ ਯੋਜਨਾ ਹੈ। ਇਸ ਸਬੰਧੀ ਅਸੀਂ ਪਹਿਲਾਂ ਭਾਰਤ ਦਾ ਦੌਰਾ ਕਰ ਕੇ ਖਾਕਾ ਤਿਆਰ ਕਰਾਂਗੇ ਤੇ ਸਾਡੇ ਕੰਮ ਦੀ ਚਾਲ ਤੋਂ ਬਾਅਦ ਹੀ ਪ੍ਰਧਾਨ ਮੰਤਰੀ ਦੇ ਦੌਰੇ ਦੀ ਤਰੀਕ ਐਲਾਨੀ ਜਾਵੇਗੀ।’
ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਪਹਿਲਾਂ ਕਿਹਾ ਸੀ ਕਿ ਦੋ ਸਾਲਾਂ ਦੇ ਤਣਾਅਪੂਰਨ ਸਬੰਧਾਂ ਮਗਰੋਂ ਕੈਨੇਡਾ ਤੇ ਭਾਰਤ ਵਪਾਰ ਸਮਝੌਤੇ ਨੂੰ ਅੱਗੇ ਵਧਾਉਣ ਲਈ ਤੇਜ਼ੀ ਨਾਲ ਕੰਮ ਕਰਨਗੇ।

Loading