ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਟੀਮਾਂ ਨੂੰ ਪਹਿਲਾ ਖੋ ਖੋ ਵਿਸ਼ਵ ਕੱਪ ਜਿੱਤਣ ’ਤੇ ਅੱਜ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਜਿੱਤ ਨੇ ਭਾਰਤ ਦੇ ਸਭ ਤੋਂ ਪੁਰਾਣੀਆਂ ਰਵਾਇਤੀ ਖੇਡਾਂ ’ਚੋਂ ਇਕ ਨੂੰ ਹੋਰ ਵਧੇਰੇ ਸੁਰਖੀਆਂ ਵਿੱਚ ਲਿਆਂਦਾ ਹੈ। ਮੋਦੀ ਨੇ ‘ਐਕਸ’ ਉੱਤੇ ਲਿਖਿਆ, ‘‘ਭਾਰਤੀ ਟੀਮਾਂ ਨੂੰ ਪਹਿਲਾ ਖੋ ਖੋ ਵਿਸ਼ਵ ਕੱਪ ਜਿੱਤਣ ’ਤੇ ਵਧਾਈ। ਇਹ ਇਤਿਹਾਸਕ ਜਿੱਤ ਉਨ੍ਹਾਂ ਦੇ ਬੇਮਿਸਾਲ ਹੁਨਰ, ਦ੍ਰਿੜ੍ਹ ਸਕੰਲਪ ਅਤੇ ਟੀਮ ਵਰਕ ਦਾ ਨਤੀਜਾ ਹੈ। ਇਸ ਜਿੱਤ ਨਾਲ ਦੇਸ਼ ਭਰ ਦੇ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਣਾ ਮਿਲੇਗੀ। ਆਸ ਹੈ ਕਿ ਇਹ ਪ੍ਰਾਪਤੀ ਆਉਣ ਵਾਲੇ ਸਮੇਂ ਵਿੱਚ ਹੋਰ ਵਧੇਰੇ ਨੌਜਵਾਨਾਂ ਲਈ ਇਸ ਖੇਡ ਨੂੰ ਅਪਨਾਉਣ ਦਾ ਰਾਹ ਪੱਧਰਾ ਕਰੇਗੀ।’’
![]()
