ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਵਿਦਿਆਰਥੀ ਦੀ ਮੌਤ ਤੇ ਇੱਕ ਗੰਭੀਰ

In ਅਮਰੀਕਾ
December 12, 2025

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਕੈਂਟੁਕੀ ਸਟੇਟ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋਣ ਤੇ ਇੱਕ ਹੋਰ ਦੇ ਗੰਭੀਰ ਜ਼ਖਮੀ ਹੋ ਜਾਣ ਦੀ ਖ਼ਬਰ ਹੈ। ਪੁਲਿਸ ਤੇ ਯੂਨੀਵਰਸਿਟੀ ਦੇ ਇੱਕ ਬੁਲਾਰੇ ਨੇ ਕਿਹਾ ਹੈ ਕਿ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜੋ ਯੂਨੀਵਰਸਿਟੀ ਦਾ ਵਿਦਿਆਰਥੀ ਨਹੀਂ ਹੈ। ਪੁਲਿਸ ਅਨੁਸਾਰ ਇਹ ਅਚਨਚੇਤ ਵਾਪਰੀ ਘਟਨਾ ਹੈ। ਕੈਂਪਸ ਵਿੱਚ ਤਾਇਨਾਤ ਪੁਲਿਸ ਨੇ ਸ਼ੱਕੀ ਨੂੰ ਬਿਨਾਂ ਕੋਈ ਗੋਲੀ ਚਲਾਏ ਹਿਰਾਸਤ ਵਿੱਚ ਲੈ ਲਿਆ।
ਪੁਲਿਸ ਨੇ ਗ੍ਰਿਫ਼ਤਾਰ ਸ਼ੱਕੀ ਤੇ ਮ੍ਰਿਤਕ ਵਿਦਿਆਰਥੀ ਦਾ ਨਾਂ ਜਾਰੀ ਨਹੀਂ ਕੀਤਾ ਹੈ ਤੇ ਕਿਹਾ ਹੈ ਕਿ ਮਾਮਲਾ ਜਾਂਚ ਅਧੀਨ ਹੈ।

Loading