ਅਕਾਲੀ ਦਲ ਦੀ ਕਾਨਫਰੰਸ ’ਚ ਨਹੀਂ ਆਏ ਧਾਮੀ

In ਪੰਜਾਬ
January 15, 2025
ਮਾਘੀ ਮੇਲੇ ’ਤੇ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਹਰ ਕਾਨਫਰੰਸ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਕਸਰ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਅਕਾਲੀ ਦਲ ਦੀ ਕਾਨਫਰੰਸ ਦੀ ਸਟੇਜ ’ਤੇ ਪੁੱਜਦੇ ਸੀ ਅਤੇ ਸੰਬੋਧਨ ਕਰਦੇ ਸੀ। ਪਰ ਇਸ ਵਾਰ ਪਹਿਲੀ ਵਾਰ ਹੋਇਆ ਹੈ ਕਿ ਐੱਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਸ੍ਰੀ ਸ਼ਹੀਦ ਗੰਜ ਸਾਹਿਬ ਵਿਖੇ ਚਾਲੀ ਮੁਕਤਿਆਂ ਦੀ ਯਾਦ ਵਿੱਚ ਪਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਅਰਦਾਸ ਵਿੱਚ ਸ਼ਾਮਲ ਹੋਏ ਪਰ ਅਕਾਲੀ ਦਲ ਦੀ ਕਾਨਫੰਰਸ ’ਚ ਨਹੀਂ ਗਏ ਤੇ ਇੱਥੋਂ ਹੀ ਵਾਪਸ ਚਲੇ ਗਏ।

Loading