ਅਕਾਲ ਤਖ਼ਤ ਸਾਹਿਬ ’ਤੇ ਨਿਮਾਣੇ ਸਿੱਖ ਵਜੋਂ ਪੇਸ਼ ਹੋਵਾਂਗਾ: ਮੁੱਖ ਮੰਤਰੀ

In ਪੰਜਾਬ
January 06, 2026

ਚੰਡੀਗੜ੍ਹ/ਏ.ਟੀ.ਨਿਊਜ਼: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ 15 ਜਨਵਰੀ ਨੂੰ ਅਕਾਲ ਤਖ਼ਤ ਸਾਹਿਬ ’ਤੇ ਇੱਕ ਨਿਮਾਣੇ ਸਿੱਖ ਵਜੋਂ ਪੇਸ਼ ਹੋਣਗੇ।
ਅਕਾਲ ਤਖ਼ਤ ਸਾਹਿਬ ਤੋਂ ਆਇਆ ਹਰ ਹੁਕਮ ਸਿਰ ਮੱਥੇ ਹੈ ਅਤੇ ਉਹ ਨੰਗੇ ਪੈਰ ਚੱਲ ਕੇ ਉਥੇ ਹਾਜ਼ਰ ਹੋਣਗੇ। ਉਨ੍ਹਾਂ ਅੱਜ ‘ਐਕਸ’ ’ਤੇ ਕਿਹਾ ਕਿ 15 ਜਨਵਰੀ ਨੂੰ ਰਾਸ਼ਟਰਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸਾਹਿਬ ਵਿਖੇ ਕਾਨਫ਼ਰੰਸ ’ਚ ਹਿੱਸਾ ਲੈਣ ਲਈ ਆ ਰਹੇ ਹਨ ਪਰ ਉਨ੍ਹਾਂ ਲਈ ਅਕਾਲ ਤਖ਼ਤ ਸਾਹਿਬ ਸਰਬਉੱਚ ਹੈ ਅਤੇ ਉਹ ਉਥੇ ਹੀ ਜਾਣਗੇ।

Loading