ਮੁਹਾਲੀ, 26 ਜੂਨ :
ਮੁਹਾਲੀ ਦੀ ਜ਼ਿਲ੍ਹਾ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਨੀ ਤੇ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿੱਚ ਸੱਤ ਦਿਨਾ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਂਝ ਵਿਜੀਲੈਂਸ ਦੀ ਟੀਮ ਨੇ ਕੋਰਟ ਵਿਚ ਬਹਿਸ ਦੌਰਾਨ ਮਜੀਠੀਆ ਦਾ 12 ਦਿਨਾਂ ਦਾ ਰਿਮਾਂਡ ਮੰਗਿਆ ਸੀ। ਮਜੀਠੀਆ ਨੂੰ ਹੁਣ 2 ਜੁਲਾਈ ਨੂੰ ਮੁੜ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਦੀ ਟੀਮ ਨੇ ਅਕਾਲੀ ਆਗੂ ਨੂੰ ਲੰਘੇ ਦਿਨੀਂ ਉਸ ਦੀ ਅੰਮ੍ਰਿਤਸਰ ਵਿਚ ਗ੍ਰੀਨ ਐਵੇਨਿਊ ਵਿਚਲੀ ਰਿਹਾਇਸ਼ ਤੋਂ ਹਿਰਾਸਤ ਵਿਚ ਲਿਆ ਸੀ।
ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਦੁਪਹਿਰੇ 12 ਵਜੇ ਦੇ ਕਰੀਬ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਕੋਰਟ ਵਿੱਚ ਪੇਸ਼ੀ ਦੇ ਮੱਦੇਨਜ਼ਰ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਪÇੁਲਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ।
![]()
