ਭਾਰਤੀ ਵਿਦੇਸ਼ ਮੰਤਰਾਲੇ ਨੇ ਟਰੰਪ ਵੱਲੋਂ ਟੈਰਿਫ਼ ਵਧਾਏ ਜਾਣ ਦੇ ਐਲਾਨ ਤੋਂ ਬਾਅਦ ਇੱਕ ਬਿਆਨ ਜਾਰੀ ਕਰ ਕੇ ਕਿਹਾ ਹੈ, ‘ਅਮਰੀਕਾ ਨੇ ਹਾਲ ਦੇ ਦਿਨਾਂ ਵਿੱਚ ਭਾਰਤ ਨੂੰ ਰੂਸ ਤੋਂ ਤੇਲ ਦੀ ਬਰਾਮਦਗੀ ਕਾਰਨ ਨਿਸ਼ਾਨਾ ਬਣਾਇਆ ਹੈ। ਅਸੀਂ ਪਹਿਲਾਂ ਹੀ ਇੰਨਾਂ ਮੁੱਦਿਆਂ ʼ’ਤੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ, ਜਿਸ ਵਿੱਚ ਇਹ ਤੱਥ ਵੀ ਸ਼ਾਮਲ ਹੈ ਕਿ ਸਾਡੀਆਂ ਦਰਾਮਦਗੀਆਂ, ਬਾਜ਼ਾਰ ਕਾਰਕਾਂ ’ਤੇ ਅਧਾਰਤ ਹਨ ਅਤੇ ਭਾਰਤ ਦੇ 100 ਕਰੋੜ ਲੋਕਾਂ ਦੀ ਊਰਜਾ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਸਮੁੱਚੇ ਉਦੇਸ਼ ਨਾਲ ਕੀਤੀਆਂ ਜਾਂਦੀਆਂ ਹਨ।’
‘ਇਸ ਲਈ ਇਹ ਬਹੁਤ ਹੀ ਮੰਦਭਾਗਾ ਹੈ ਕਿ ਅਮਰੀਕਾ ਨੂੰ ਭਾਰਤ ’ਤੇ ਵਾਧੂ ਟੈਰਿਫ਼ ਲਗਾਉਣ ਦੀ ਚੋਣ ਕੀਤੀ ਕਿਉਂਕਿ ਕਈ ਹੋਰ ਦੇਸ਼ ਵੀ ਆਪਣੇ ਰਾਸ਼ਟਰੀ ਹਿੱਤ ਵਿੱਚ ਕਾਰਵਾਈਆਂ ਕਰ ਰਹੇ ਹਨ।’
ਬਿਆਨ ਵਿੱਚ ਅੱਗੇ ਲਿਖਿਆ ਹੈ, ‘ਅਸੀਂ ਦੁਹਰਾਉਂਦੇ ਹਾਂ ਕਿ ਇਹ ਕਾਰਵਾਈਆਂ ਅਨੁਚਿਤ, ਗ਼ੈਰ-ਵਾਜਬ ਅਤੇ ਤਰਕਹੀਣ ਹਨ। ਭਾਰਤ ਆਪਣੇ ਰਾਸ਼ਟਰੀ ਹਿੱਤਾਂ ਦੀ ਰੱਖਿਆ ਲਈ ਜ਼ਰੂਰੀ ਸਾਰੇ ਕਦਮ ਚੁੱਕੇਗਾ’।
![]()
