ਵਾਸ਼ਿੰਗਟਨ/ਏ.ਟੀ.ਨਿਊਜ਼: ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਦੋਵਾਂ ਅਰਥਵਿਵਸਥਾਵਾਂ ਵਿੱਚ ਵਿਕਾਸ ਨੂੰ ਉਤਸ਼ਾਹਿਤ ਕਰੇਗਾ ਅਤੇ ਦੇਸ਼ ਦੇ ‘ਮੇਕ ਇਨ ਇੰਡੀਆ’ ਯਤਨਾਂ ਨੂੰ ਮਜ਼ਬੂਤ ਕਰੇਗਾ।
ਅਮਰੀਕਾ ਦੇ ਤਿੰਨ ਦਿਨਾ ਦੌਰੇ ’ਤੇ ਆਏ ਜੈਸ਼ੰਕਰ ਨੇ ਕਿਹਾ ਕਿ ਉਹ ਦੁਵੱਲੇ ਵਪਾਰ ਸਬੰਧੀ ਕੀਤੇ ਐਲਾਨਾਂ ਦਾ ਸਵਾਗਤ ਕਰਦੇ ਹਨ। ਭਾਰਤ ਅਤੇ ਅਮਰੀਕਾ ਇੱਕ ਵਪਾਰ ਸਮਝੌਤੇ ’ਤੇ ਸਹਿਮਤ ਹੋਏ ਹਨ ਜਿਸ ਤਹਿਤ ਵਾਸ਼ਿੰਗਟਨ ਭਾਰਤੀ ਵਸਤੂਆਂ ’ਤੇ ਟੈਰਿਫ ਨੂੰ 25 ਪ੍ਰਤੀਸ਼ਤ ਤੋਂ ਘਟਾ ਕੇ 18 ਪ੍ਰਤੀਸ਼ਤ ਕਰੇਗਾ। ਇਸ ਸਬੰਧੀ ਐਲਾਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ ’ਤੇ ਗੱਲਬਾਤ ਕਰਨ ਤੋਂ ਬਾਅਦ ਕੀਤਾ।
ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਸੀ ਕਿ ਅਮਰੀਕਾ ਤੇ ਭਾਰਤ ਵਪਾਰ ਸਮਝੌਤੇ ਲਈ ਸਹਿਮਤ ਹੋ ਗਏ ਹਨ। ਇਸ ਕਰਾਰ ਤਹਿਤ ਅਮਰੀਕਾ ਭਾਰਤ ਤੋਂ ਦਰਾਮਦ ਵਸਤਾਂ ’ਤੇ ਲੱਗਦੇ ਟੈਰਿਫ ਨੂੰ 25 ਫੀਸਦੀ ਤੋਂ ਘਟਾ ਕੇ 18 ਫੀਸਦੀ ਕਰੇਗਾ। ਟਰੰਪ ਨੇ ਦਾਅਵਾ ਕੀਤਾ ਕਿ ਭਾਰਤ ਨੇ ਰੂਸੀ ਤੇਲ ਦੀ ਖਰੀਦ ਬੰਦ ਕਰਨ ਦੀ ਸਹਿਮਤੀ ਦਿੱਤੀ ਹੈ ਤੇ ਉਹ ਹੁਣ ਅਮਰੀਕਾ ਤੇ ਵੈਨੇਜ਼ੁਏਲਾ ਤੋਂ ਵੱਧ ਤੇਲ ਖਰੀਦੇਗਾ। ਅਮਰੀਕੀ ਸਦਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲਬਾਤ ਮਗਰੋੋਂ ਦੋਵੇਂ ਮੁਲਕਾਂ ਵਿੱਚ ਵਪਾਰ ਸਮਝੌਤੇ ਬਾਰੇ ਸਹਿਮਤੀ ਬਣੀ ਹੈ। ਨਵੀਂ ਦਿੱਲੀ ਵਿੱਚ ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਸੋਸ਼ਲ ਮੀਡੀਆ ਪੋਸਟ ਵਿੱਚ ਟਰੰਪ-ਮੋਦੀ ਗੱਲਬਾਤ ਦੀ ਪੁਸ਼ਟੀ ਕੀਤੀ।
![]()
