
ਨਵੀਂ ਦਿੱਲੀ, 29 ਨਵੰਬਰ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉੜੀਸਾ ਵਿੱਚ ਸਮੂਹ ਡਾਇਰੈਕਟਰ ਜਨਰਲ/ਇੰਸਪੈਕਟਰ ਜਨਰਲ ਆਫ਼ ਪੁਲਿਸ 2024 ਦੀ ਆਲ ਇੰਡੀਆ ਕਾਨਫਰੰਸ ਅੰਦਰੂਨੀ ਸੁਰੱਖਿਆ ਅਤੇ ਜਨਤਕ ਸੁਰੱਖਿਆ ਨੂੰ ਵਧਾਉਣ ’ਤੇ ਧਿਆਨ ਕੇਂਦਰਿਤ ਕਰੇਗੀ।
29 ਨਵੰਬਰ ਤੋਂ 1 ਦਸੰਬਰ ਤੱਕ ਚੱਲਣ ਵਾਲੀ ਇਸ ਤਿੰਨ ਰੋਜ਼ਾ ਕਾਨਫਰੰਸ ਵਿੱਚ ਅਤਿਵਾਦ ਵਿਰੋਧੀ, ਖੱਬੇ ਪੱਖੀ ਕੱਟੜਵਾਦ, ਤੱਟਵਰਤੀ ਸੁਰੱਖਿਆ, ਨਵੇਂ ਅਪਰਾਧਿਕ ਕਾਨੂੰਨ ਅਤੇ ਨਸ਼ੀਲੇ ਪਦਾਰਥਾਂ ਸਮੇਤ ਰਾਸ਼ਟਰੀ ਸੁਰੱਖਿਆ ਦੇ ਨਾਜ਼ੁਕ ਹਿੱਸਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕਾਨਫਰੰਸ ਦੌਰਾਨ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲੀਸ ਮੈਡਲ ਵੀ ਪ੍ਰਦਾਨ ਕੀਤਾ ਜਾਵੇਗਾ।