ਇੱਕ ਪਾਸੇ ਅਮਰੀਕਾ ’ਚ ਟਰੱਕ ਡਰਾਇਵਰ ਹਰਜਿੰਦਰ ਸਿੰਘ ਦੀ ਰਿਹਾਈ ਅਤੇ ਘੱਟ ਸਜ਼ਾ ਲਈ ਪਟੀਸ਼ਨ ਪਾਈ ਹੋਈ ਹੈ, ਜਿਸ ਉਪਰ ਲੱਖਾਂ ਲੋਕਾਂ ਵੱਲੋਂ ਆਪਣੇ ਦਸਤਖ਼ਤ ਕੀਤੇ ਹੋਏ ਹਨ, ਦੂਜੇ ਪਾਸੇ ਆਸਟ੍ਰੇਲੀਆ ਦੀ ਹਿੰਦੂ ਲੜਕੀ ਮਨੀਸ਼ਾ ਕੌਸ਼ਲ ਨੇ ਇੱਕ ਅਜਿਹੀ ਪਟੀਸ਼ਨ ਪਾਈ ਹੈ, ਜਿਸ ਵਿੱਚ ਟਰੱਕ ਡਰਾਇਵਰ ਹਰਜਿੰਦਰ ਸਿੰਘ ਨੂੰ ਸਖ਼ਤ ਸਜ਼ਾ ਦੇਣ ਅਤੇ ਹਰਜਿੰਦਰ ਸਿੰਘ ਦੀ ਹਮਾਇਤ ਕਰਨ ਵਾਲਿਆਂ ਨੂੰ ਅਮਰੀਕਾ ’ਚੋਂ ਦੇਸ਼ ਨਿਕਾਲਾ ਦੇਣ ਦੀ ਮੰਗ ਕੀਤੀ ਗਈ ਹੈ।
ਸ਼ੋਸ਼ਲ ਮੀਡੀਆ ’ਤੇ ਕੁਝ ਪੰਜਾਬੀ ਆਗੂਆਂ ਨੇ ਮਨੀਸ਼ਾ ਕੌਸ਼ਲ ਵੱਲੋਂ ਪਾਈ ਪਟੀਸ਼ਨ ਦਾ ਵੇਰਵਾ ਦੇ ਕੇ ਕਿਹਾ ਹੈ ਕਿ ਪੰਜਾਬੀਆਂ ਨੂੰ ਮਨੀਸ਼ਾ ਵੱਲੋਂ ਪਾਈ ਪਟੀਸ਼ਨ ’ਤੇ ਹਸਤਾਖਰ ਨਹੀਂ ਕਰਨੇ ਚਾਹੀਦੇ ਅਤੇ ਕਿਸੇ ਵੀ ਪਟੀਸ਼ਨ ’ਤੇ ਹਸਤਾਖਰ ਕਰਨ ਤੋਂ ਪਹਿਲਾਂ ਉਸ ਪਟੀਸ਼ਨ ਨੂੰ ਚੰਗੀ ਤਰ੍ਹਾਂ ਪੜ੍ਹ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬੀ ਮਨੀਸ਼ਾ ਵਾਲੀ ਪਟੀਸ਼ਨ ਨੂੰ ਟਰੱਕ ਡਰਾਇਵਰ ਹਰਜਿੰਦਰ ਸਿੰਘ ਦੇ ਹੱਕ ਵਿੱਚ ਪਾਈ ਪਟੀਸ਼ਨ ਨਾ ਸਮਝਣ ਸਗੋਂ ਇਸ ਪਟੀਸ਼ਨ ਦੀ ਅਸਲੀਅਤ ਨੂੰ ਸਮਝਣ। ਉਹਨਾਂ ਦਾਅਵਾ ਕੀਤਾ ਕਿ ਮਨੀਸ਼ਾ ਵੱਲੋਂ ਪਾਈ ਪਟੀਸ਼ਨ ਵਿੱਚ ਟਰੱਕ ਡਰਾਇਵਰ ਹਰਜਿੰਦਰ ਸਿੰਘ ਨੂੰ ਸਖ਼ਤ ਸਜ਼ਾ ਦੇਣ ਅਤੇ ਉਸ ਦੀ ਹਮਾਇਤ ਕਰਨ ਵਾਲਿਆਂ ਨੂੰ ਅਮਰੀਕਾ ਵਿਚੋਂ ਦੇਸ਼ ਨਿਕਾਲਾ ਦੇਣ ਦੀ ਮੰਗ ਕੀਤੀ ਗਈ ਹੈ। ਇਸ ਲਈ ਮਨੀਸ਼ਾ ਦੀ ਇਸ ਪਟੀਸ਼ਨ ਦਾ ਪੰਜਾਬੀ ਵਿਰੋਧ ਕਰਨ।