
ਅੰਮ੍ਰਿਤਸਰ, 28 ਅਕਤੂਬਰ:
ਸ਼੍ਰੋਮਣੀ ਅਕਾਲੀ ਦਲ ਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸੋਮਵਾਰ ਨੂੰ ਚੌਥੀ ਵਾਰ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਚੁਣੇ ਗਏ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਹੋਏ ਸਲਾਨਾ ਜਨਰਲ ਇਜਲਾਸ ਦੌਰਾਨ ਕੁੱਲ 142 ਮੈਂਬਰਾਂ ਨੇ ਵੋਟ ਪਾਈ ਅਤੇ ਐਡਵੋਕੇਟ ਧਾਮੀ ਨੂੰ 107 ਵੋਟਾਂ ਹਾਸਲ ਹੋਈਆਂ।