ਨਵੀਂ ਦਿੱਲੀ/ਏ.ਟੀ.ਨਿਊਜ਼:
ਸੱਤਾਧਾਰੀ ਐਨ.ਡੀ.ਏ. ਵੱਲੋਂ ਮਹਾਰਾਸ਼ਟਰ ਦੇ ਰਾਜਪਾਲ ਚੰਦਰਪੁਰਮ ਪੋਨੂਸਾਮੀ ਰਾਧਾਕ੍ਰਿਸ਼ਨਨ ਨੂੰ ਉਪ ਰਾਸ਼ਟਰਪਤੀ ਲਈ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਹੈ। ਇਹ ਐਲਾਨ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।
ਜ਼ਿਕਰਯੋਗ ਹੈ ਕਿ ਚੰਦਰਪੁਰਮ ਪੋਨੂਸਾਮੀ ਰਾਧਾਕ੍ਰਿਸ਼ਨਨ 2024 ਤੋਂ ਮਹਾਰਾਸ਼ਟਰ ਦੇ ਰਾਜਪਾਲ ਹਨ।ਇਸ ਤੋਂ ਪਹਿਲਾਂ ਉਹ ਦੋ ਵਾਰ ਲੋਕ ਸਭਾ ਮੈਂਬਰ ਅਤੇ ਤਾਮਿਲਨਾਡੂ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਵਜੋਂ ਵੀ ਕਾਰਜ਼ਸ਼ੀਲ ਰਹੇ ਹਨ।
![]()
