ਕਿਸਾਨਾਂ ਨੇ ਚੱਕਾ ਜਾਮ ਕਰ ਕੇ ਟੌਲ ਪਲਾਜ਼ੇ ਮੁਕਤ ਕਰਵਾਏ

In ਮੁੱਖ ਖ਼ਬਰਾਂ
October 18, 2024
ਫਿਲੌਰ, 18 ਅਕਤੂਬਰ: ਝੋਨੇ ਦੀ ਖਰੀਦ ਨਾ ਹੋਣ ਤੋਂ ਅੱਕੇ ਕਿਸਾਨਾਂ ਨੇ ਅੱਜ ਪੰਜ ਘੰਟੇ ਜੀਟੀ ਰੋਡ ਜਾਮ ਰੱਖਿਆ। ਜਾਮ ਦੀ ਪਹਿਲਾਂ ਕੋਈ ਸੂਚਨਾ ਨਾ ਹੋਣ ਕਾਰਨ ਸਿਵਲ ਅਤੇ ਪੁਲੀਸ ਅਧਿਕਾਰੀ ਵੀ ਚਾਰ ਘੰਟੇ ਬਾਅਦ ਗੱਲਬਾਤ ਲਈ ਪੁੱਜੇ। ਇਸ ਤੋਂ ਪਹਿਲਾ ਪੁੱਜੇ ਨਾਇਬ ਤਹਿਸੀਲਦਾਰ ਨਾਲ ਆਗੂਆਂ ਨੇ ਗੱਲਬਾਤ ਤੋਂ ਇਨਕਾਰ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਜਾਮ ਕਾਰਨ ਆਵਾਜਾਈ ਪ੍ਰਬੰਧ ਲੀਹੋਂ ਲੱਥ ਗਿਆ ਅਤੇ ਕਈ ਘੰਟੇ ਲੋਕਾਂ ਨੂੰ ਖੁਆਰ ਹੋਣਾ ਪਿਆ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਹਾਲੇ ਤੱਕ ਖਰੀਦ ਦੇ ਬੱਝਵੇਂ ਪ੍ਰਬੰਧ ਹੀ ਨਹੀਂ ਕਰ ਸਕੀ। ਭਾਰਤੀ ਕਿਸਾਨ ਯੂਨੀਅਨ ਕਾਦੀਆ, ਜਮਹੂਰੀ ਕਿਸਾਨ ਸਭਾ, ਬੀਕੇਯੂ ਰਾਜੇਵਾਲ, ਬੀਕੇਯੂ ਦੋਆਬਾ, ਸਮੇਤ ਹੋਰ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਹੇਠ ਅੱਜ ਸਵਾ ਬਾਰਾਂ ਵਜੇ ਜੀਟੀ ਰੋਡ ਜਾਮ ਕਰ ਦਿੱਤਾ। ਧਰਨੇ ਨੂੰ ਅਮਰੀਕ ਸਿੰਘ ਭਾਰ ਸਿੰਘ ਪੁਰੀ, ਸੰਤੋਖ ਸਿੰਘ ਬਿਲਗਾ, ਕਮਲਜੀਤ ਸਿੰਘ, ਜਸਵਿੰਦਰ ਸਿੰਘ ਢੇਸੀ, ਜਰਨੈਲ ਸਿੰਘ ਮੋਤੀਪੁਰ, ਕਸ਼ਮੀਰ ਸਿੰਘ, ਕੁਲਦੀਪ ਫਿਲੌਰ, ਤਰਜਿੰਦਰ ਧਾਲੀਵਾਲ, ਮਨਜਿੰਦਰ ਸਿੰਘ ਢੇਸੀ, ਜਰਨੈਲ ਫਿਲੌਰ, ਆੜ੍ਹਤੀਆ ਐਸੇਸੋਈਸ਼ਨ ਫਿਲੌਰ ਦੇ ਪ੍ਰਧਾਨ ਗੁਲਸ਼ਨ ਅਹੂਜਾ, ਲਖਵਿੰਦਰ ਸਿੰਘ ਮੋਤੀਪੁਰ ਆਦਿ ਨੇ ਵੀ ਸੰਬੋਧਨ ਕੀਤਾ। ਅਖ਼ੀਰ ’ਚ ਐੱਸਡੀਐੱਮ ਫਿਲੌਰ ਅਮਨਪਾਲ ਸਿੰਘ ਅਤੇ ਡੀਐੱਸਪੀ ਫਿਲੌਰ ਸਰਵਣ ਸਿੰਘ ਬੱਲ ਨੇ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਅੱਜ ਸ਼ਾਮ ਤੋਂ ਹੀ ਲਿਫਟਿੰਗ ਸ਼ੁਰੂ ਕਰਵਾ ਦਿੱਤੀ ਜਾਵੇਗੀ। ਜਿਸ ਉਪਰੰਤ ਸਾਢੇ ਪੰਜ ਵਜੇ ਦੇ ਕਰੀਬ ਧਰਨਾ ਸਮਾਪਤ ਕੀਤਾ ਗਿਆ।

Loading