
ਮੋਹਾਲੀ/ਏ.ਟੀ.ਨਿਊਜ਼ : ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ’ਚ ਕਿਸਾਨਾਂ ਵੱਲੋਂ ਵੱਖ- ਵੱਖ ਥਾਵਾਂ ’ਤੇ ਰੇਲ ਗੱਡੀਆਂ ਰੋਕੀਆਂ ਗਈਆਂ।
ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਖਰੜ ਰੇਲਵੇ ਸਟੇਸ਼ਨ ’ਤੇ ਰੇਲਾਂ ਰੋਕ ਕੇ ਰੋਸ ਧਰਨਾ ਦਿੱਤਾ।
ਇਸ ਮੌਕੇ ਬੋਲਦਿਆਂ ਕਿਸਾਨ ਆਗੂ ਦਵਿੰਦਰ ਸਿੰਘ ਦੇਹ ਕਲਾਂ ਅਤੇ ਰਵਿੰਦਰ ਸਿੰਘ ਦੇਹ ਕਲਾਂ ਨੇ ਕਿਹਾ ਹੈ ਕਿ ਕਿਸਾਨਾਂ ਦੇ ਹੱਕ ’ਚ ਡੱਲੇਵਾਲ ਵੱਲੋਂ ਜੋ ਮਰਨ ਵਰਤ ਸ਼ੁਰੂ ਕੀਤਾ ਹੈ, ਉਸ ਦੀ ਕੇਂਦਰ ਸਰਕਾਰ ਵੱਲੋਂ ਕੋਈ ਸਾਰ ਨਹੀਂ ਲਈ ਗਈ। ਸ਼ਾਇਦ ਕੇਂਦਰ ਸਰਕਾਰ ਡੱਲੇਵਾਲ ਦੀ ਮੌਤ ਦੀ ਉਡੀਕ ਕਰ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਸੰਘਰਸ਼ ਜਾਰੀ ਰਹੇਗਾ।