ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ

In ਮੁੱਖ ਖ਼ਬਰਾਂ
July 30, 2025

ਮੋਗਾ : ਐਸਕੇਐਮ ਵੱਲੋਂ ਲੈਂਡ ਪੋਲਿੰਗ ਰੱਦ ਕਰਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਗਿਆ ਟਰੈਕਟਰ ਕੀਤਾ ਗਿਆ। ਇਹ ਟਰੈਕਟਰ ਮਾਰਚ ਕਰਨ ਲਈ ਕਿਸਾਨ ਪਿੰਡ ਬੁੱਗੀਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ ਅਤੇ ਬਾਅਦ ਵਿੱਚ ਸਾਰੇ ਟਰੈਕਟਰਾਂ ਅਤੇ ਗੱਡੀਆਂ ਤੇ ਬੈਠ ਕੇ ਰਵਾਨਗੀ ਕੀਤੀ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਬਲੌਰ ਸਿੰਘ ਘੱਲਕਲਾਂ ਨੇ ਕਿਹਾ ਕਿ ਜੋ ਪੰਜਾਬ ਸਰਕਾਰ ਨੇ ਕਿਸਾਨਾ, ਮਜ਼ਦੂਰਾਂ, ਛੋਟੇ ਕਾਰੋਬਾਰੀਆਂ ਨੂੰ ਬਿਲਕੁਲ ਖ਼ਤਮ ਕਰਨ ਵਾਲੀ ਨੀਤੀ ਲੈਂਡ ਪੋਲਿੰਗ ਪੋਲਿਸੀ ਲਿਆ ਕੇ ਪੰਜਾਬ ਦੀ ਬਹੁਤ ਕੀਮਤੀ ਜ਼ਮੀਨ ਨੂੰ ਰਿਕੁਾਇਰ ਕਰਨ ਦੀ ਪਾਲਸੀ ਬਣਾਈ ਹੈ, ਉਹ ਸਾਨੂੰ ਬਿਲਕੁਲ ਵੀ ਮਨਜ਼ੂਰ ਨਹੀਂ ਉਸ ਦੇ ਵਿਰੋਧ ਵਿੱਚ ਉਸ ਨੂੰ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ।

Loading