ਕੈਨੇਡਾ ‘ਚ ਪੰਜਾਬੀ ਨੌਜਵਾਨ ਨੂੰ ਮਿਲਿਆ ਗਾਰਡ ਆਫ਼ ਆਨਰ

In ਮੁੱਖ ਖ਼ਬਰਾਂ
December 17, 2024
ਕੈਨੇਡਾ ਦੇ ਐਡਮਿੰਟਨ 'ਚ 6 ਦਸੰਬਰ ਨੂੰ ਪੰਜਾਬ ਦੇ 20 ਸਾਲਾ ਵਿਦਿਆਰਥੀ ਹਰਸ਼ਦੀਪ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ ਸੀ। ਘਟਨਾ ਤੋਂ ਬਾਅਦ ਹਰਸ਼ਦੀਪ ਸਿੰਘ ਦੀ ਮ੍ਰਿਤਕ ਦੇਹ ਐਤਵਾਰ ਨੂੰ ਭਾਰਤ ਪਹੁੰਚੀ, ਜਿੱਥੇ ਉਨ੍ਹਾਂ ਦਾ ਅੰਤਮ ਸਸਕਾਰ ਕਰ ਕੇ ਅੰਤਮ ਵਿਦਾਈ ਦਿਤੀ ਗਈ। ਕੈਨੇਡਾ ਸਰਕਾਰ ਨੇ ਉਨ੍ਹਾਂ ਦੀ ਡਿਊਟੀ ਨੂੰ ਦੇਖਦੇ ਹੋਏ ਆਪਣੇ ਵਲੋਂ ਗਾਰਡ ਆਫ਼ ਆਨਰ ਦਿਤਾ। ਐਡਮਿੰਟਨ ਵਿਚ ਇਕ ਅਪਾਰਟਮੈਂਟ ਬਿਲਡਿੰਗ ਵਿਚ ਸੁਰੱਖਿਆ ਗਾਰਡ ਵਜੋਂ ਕੰਮ ਕਰਦੇ ਹਰਸ਼ਦੀਪ ਸਿੰਘ ਦਾ ਝਗੜੇ ਦੌਰਾਨ ਕਤਲ ਕਰ ਦਿਤਾ ਗਿਆ ਸੀ। ਸੀਸੀਟੀਵੀ ਫੁਟੇਜ ਵਿਚ ਦੇਖਿਆ ਜਾ ਸਕਦਾ ਹੈ ਕਿ ਇਕ ਕੈਨੇਡੀਅਨ ਨਾਗਰਿਕ ਨੇ ਹਰਸ਼ਦੀਪ ਸਿੰਘ 'ਤੇ ਹਮਲਾ ਕੀਤਾ ਅਤੇ ਉਸ ਨੂੰ ਗੋਲੀ ਮਾਰ ਦਿਤੀ। ਪੁਲਿਸ ਨੇ ਇਸ ਮਾਮਲੇ 'ਚ ਦੋ ਦੋਸ਼ੀਆਂ ਇਵਾਨ ਰੇਨ ਅਤੇ ਜੂਡਿਥ ਸਾਲਟੋ ਨੂੰ ਗ੍ਰਿਫ਼ਤਾਰ ਕੀਤਾ ਹੈ। ਕੈਨੇਡਾ ਸਰਕਾਰ ਨੇ ਹਰਸ਼ਦੀਪ ਸਿੰਘ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਸਵੀਕਾਰ ਕਰਦਿਆਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿਤਾ ਹੈ। ਹਰਸ਼ਦੀਪ ਸਿੰਘ ਹੁਸ਼ਿਆਰ ਵਿਦਿਆਰਥੀ ਸੀ ਅਤੇ ਆਪਣੀ ਪੜ੍ਹਾਈ ਦਾ ਖ਼ਰਚਾ ਪੂਰਾ ਕਰਨ ਲਈ ਕੰਮ ਕਰਦਾ ਸੀ। ਉਨ੍ਹਾਂ ਦੀ ਮੌਤ ਨਾਲ ਉਨ੍ਹਾਂ ਦੇ ਪਰਵਾਰ 'ਚ ਹੀ ਨਹੀਂ ਸਗੋਂ ਪੂਰੇ ਸਮਾਜ 'ਚ ਸੋਗ ਦੀ ਲਹਿਰ ਹੈ।

Loading