ਕੈਨੇਡਾ ਦੀ ਨਵੀਂ ਵਿਦੇਸ਼ ਮੰਤਰੀ ਬਣੀ ਭਾਰਤੀ ਮੂਲ ਦੀ ਅਨੀਤਾ ਆਨੰਦ

ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਕੀਤਾ ਹੈ। ਉਨ੍ਹਾਂ ਨੇ ਭਾਰਤੀ ਮੂਲ ਦੀ ਅਨੀਤਾ ਆਨੰਦ ਨੂੰ ਵਿਦੇਸ਼ ਮੰਤਰੀ ਨਿਯੁਕਤ ਕੀਤਾ ਹੈ। ਅਨੀਤਾ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹਿ ਚੁੱਕੀ ਹੈ। ਅਨੀਤਾ ਆਨੰਦ ਨੇ ਪਵਿੱਤਰ ਹਿੰਦੂ ਧਰਮ ਗ੍ਰੰਥ ਗੀਤਾ ’ਤੇ ਹੱਥ ਰੱਖ ਕੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ। ਉਨ੍ਹਾਂ ਕਿਹਾ ਕਿ ਮੈਨੂੰ ਕੈਨੇਡਾ ਦੀ ਵਿਦੇਸ਼ ਮੰਤਰੀ ਵਜੋਂ ਚੁਣੇ ਜਾਣ ’ਤੇ ਮਾਣ ਮਹਿਸੂਸ ਹੋ ਰਿਹਾ ਹੈ। ਮੈਨੂੰ ਇੱਕ ਬਿਹਤਰ ਅਤੇ ਸੁਰੱਖਿਅਤ ਦੁਨੀਆ ਬਣਾਉਣ ਲਈ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਸਾਡੀ ਟੀਮ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਹੈ। ਮੈਨੂੰ ਕੈਨੇਡਾ ਦਾ ਵਿਦੇਸ਼ ਮੰਤਰੀ ਨਿਯੁਕਤ ਕੀਤੇ ਜਾਣ ’ਤੇ ਮਾਣ ਮਹਿਸੂਸ ਹੋ ਰਿਹਾ ਹੈ। ਮੈਨੂੰ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਸਾਡੀ ਟੀਮ ਨਾਲ ਕੰਮ ਕਰਨ ਦੀ ਉਮੀਦ ਹੈ ਤਾਂ ਜੋ ਇੱਕ ਸੁਰੱਖਿਅਤ, ਨਿਰਪੱਖ ਦੁਨੀਆ ਬਣਾਈ ਜਾ ਸਕੇ ਅਤੇ ਕੈਨੇਡੀਅਨਾਂ ਲਈ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਦੱਸਣਯੋਗ ਹੈ ਕਿ ਉਨ੍ਹਾਂ ਨੂੰ ਮੇਲੋਨੀ ਜੋਲੀ ਦੀ ਜਗ੍ਹਾ ਵਿਦੇਸ਼ ਮੰਤਰੀ ਬਣਾਇਆ ਗਿਆ ਹੈ। ਜੋਲੀ ਨੂੰ ਉਦਯੋਗ ਮੰਤਰੀ ਨਿਯੁਕਤ ਕੀਤਾ ਗਿਆ ਹੈ। ਕਾਰਨੀ ਦੇ ਮੰਤਰੀ ਮੰਡਲ ਦੇ ਅੱਧੇ ਮੈਂਬਰ ਔਰਤਾਂ ਹਨ। ਪੀ.ਐੱਮ. ਕਾਰਨੀ ਨੇ ਕਿਹਾ ਕਿ ਉਨ੍ਹਾਂ ਦਾ ਮੰਤਰੀ ਮੰਡਲ ਕੈਨੇਡਾ ਦੇ ਲੋਕਾਂ ਦੀਆਂ ਇੱਛਾਵਾਂ ਅਤੇ ਜ਼ਰੂਰਤਾਂ ਅਨੁਸਾਰ ਬਦਲਾਅ ਲਿਆਉਣ ਲਈ ਕੰਮ ਕਰੇਗਾ।

Loading