ਟਰਾਂਟੋ: ਕੈਨੇਡਾ ਵਿੱਚ ਪ੍ਰਧਾਨ ਮੰਤਰੀ ਬਦਲ ਗਿਆ ਪਰ ਭਾਰਤ ਨਾਲ ਥਣਾਅ ਅੱਜ ਵੀ ਜਾਰੀ ਹੈ। ਹੁਣ ਕੈਨੇਡਾ ਨੇ ਫਿਰ ਭਾਰਤ 'ਤੇ ਦੋਸ਼ ਲਗਾਏ ਹਨ। ਕੈਨੇਡਾ ਦੀ ਖੁਫੀਆ ਏਜੰਸੀ ਨੇ ਕਿਹਾ ਕਿ ਭਾਰਤ ਤੇ ਚੀਨ ਉਸ ਦੀਆਂ ਆਉਣ ਵਾਲੀਆਂ ਆਮ ਚੋਣਾਂ ਵਿੱਚ ਦਖਲ ਦੇਣ ਦੀ ਕੋਸ਼ਿਸ਼ ਕਰ ਸਕਦੇ ਹਨ।
28 ਅਪ੍ਰੈਲ ਦੀਆਂ ਚੋਣਾਂ 'ਤੇ ਇੱਕ ਪ੍ਰੈਸ ਕਾਨਫਰੰਸ ਵਿੱਚ ਕੈਨੇਡੀਅਨ ਸੁਰੱਖਿਆ ਖੁਫੀਆ ਸੇਵਾ ਦੇ ਡਿਪਟੀ ਡਾਇਰੈਕਟਰ ਆਫ਼ ਓਪਰੇਸ਼ਨਜ਼ ਵੈਨੇਸਾ ਲੋਇਡ ਨੇ ਕਿਹਾ ਕਿ ਕੁਝ ਵਿਰੋਧੀ ਚੋਣਾਂ ਵਿੱਚ ਦਖਲ ਦੇਣ ਲਈ ਏਐਲ ਦਾ ਵੱਧ ਤੋਂ ਵੱਧ ਫਾਇਦਾ ਉਠਾ ਚੁੱਕ ਰਹੇ ਹਨ, ਇੱਕ ਅਜਿਹੀ ਚਾਲ ਜਿਸ ਦਾ ਜ਼ਿਕਰ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਵੀ ਕੀਤਾ।
ਵੈਨੇਸਾ ਲੋਇਡ ਨੇ ਕਿਹਾ ਕਿ ਇਸ ਗੱਲ ਦੀ ਬਹੁਤ ਸੰਭਾਵਨਾ ਹੈ ਕਿ ਪੀਆਰਸੀ ਇਸ ਮੌਜੂਦਾ ਚੋਣ ਵਿੱਚ ਕੈਨੇਡਾ ਦੀ ਲੋਕਤੰਤਰੀ ਪ੍ਰਕਿਰਿਆ ਵਿੱਚ ਦਖਲ ਦੇਣ ਲਈ ਏਆਈ-ਸਮਰੱਥ ਸਾਧਨਾਂ ਦੀ ਵਰਤੋਂ ਕਰੇਗਾ।
ਲੋਇਡ ਨੇ ਅੱਗੇ ਕਿਹਾ ਕਿ ਚੀਨ ਆਪਣੇ ਹਿੱਤਾਂ ਦੇ ਅਨੁਕੂਲ ਵੱਖ-ਵੱਖ ਬਿਰਤਾਂਤਾਂ ਨੂੰ ਉਤਸ਼ਾਹਿਤ ਕਰਨ ਲਈ ਸੋਸ਼ਲ ਮੀਡੀਆ ਦੀ ਵਰਤੋਂ ਕਰ ਸਕਦਾ ਹੈ। ਲੋਇਡ ਨੇ ਅੱਗੇ ਕਿਹਾ ਕਿ ਚੀਨ ਧੋਖੇਬਾਜ਼ ਤਰੀਕਿਆਂ ਦੀ ਵਰਤੋਂ ਕਰਕੇ ਕੈਨੇਡਾ ਵਿੱਚ ਚੀਨੀ ਨਸਲੀ, ਸੱਭਿਆਚਾਰਕ ਤੇ ਧਾਰਮਿਕ ਭਾਈਚਾਰਿਆਂ ਨੂੰ ਨਿਸ਼ਾਨਾ ਬਣਾਉਂਦਾ ਹੈ।
ਲੋਇਡ ਨੇ ਭਾਰਤ 'ਤੇ ਚੋਣਾਂ ਵਿੱਚ ਦਖਲ ਦੇਣ ਦਾ ਵੀ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਅਸੀਂ ਇਹ ਵੀ ਦੇਖਿਆ ਹੈ ਕਿ ਭਾਰਤ ਸਰਕਾਰ ਕੋਲ ਆਪਣਾ ਭੂ-ਰਾਜਨੀਤਿਕ ਪ੍ਰਭਾਵ ਸਥਾਪਤ ਕਰਨ ਲਈ ਕੈਨੇਡੀਅਨ ਭਾਈਚਾਰਿਆਂ ਤੇ ਲੋਕਤੰਤਰੀ ਪ੍ਰਕਿਰਿਆਵਾਂ ਵਿੱਚ ਦਖਲ ਦੇਣ ਦਾ ਇਰਾਦਾ ਤੇ ਯੋਗਤਾ ਦੋਵੇਂ ਹਨ।
ਇਥੇ ਜ਼ਿਕਰਯੋਗ ਹੈ ਕਿ ਜਨਵਰੀ ਵਿੱਚ ਭਾਰਤ ਨੇ ਓਟਾਵਾ ਚੋਣਾਂ ਵਿੱਚ ਕੁਝ ਵਿਦੇਸ਼ੀ ਸਰਕਾਰਾਂ ਦੁਆਰਾ ਦਖਲਅੰਦਾਜ਼ੀ ਦੇ ਇੱਕ ਕੈਨੇਡੀਅਨ ਕਮਿਸ਼ਨ ਦੀ ਰਿਪੋਰਟ ਦੁਆਰਾ ਲਗਾਏ ਗਏ ਦੋਸ਼ਾਂ ਨੂੰ ਰੱਦ ਕਰ ਦਿੱਤਾ। ਵਿਦੇਸ਼ ਮੰਤਰਾਲੇ ਨੇ ਵੀ ਇੱਕ ਬਿਆਨ ਵਿੱਚ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਕੈਨੇਡਾ ਦਖਲਅੰਦਾਜ਼ੀ 'ਤੇ ਜਵਾਬੀ ਹਮਲਾ ਕੀਤਾ ਸੀ।