ਟੋਰਾਂਟੋ/ਏ.ਟੀ.ਨਿਊਜ਼: ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਪੜ੍ਹਾਈ ਲਈ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਪਹਿਲੀ ਪਸੰਦ ਰਿਹਾ ਹੈ ਪਰ ਹਾਲ ਹੀ ਵਿਚ ਉੱਥੋਂ ਦੀ ਸਰਕਾਰ ਨੇ ਸਟੂਡੈਂਟ ਵੀਜ਼ਾ ਪ੍ਰਾਪਤ ਕਰਨ ਦੀ ਪ੍ਰਕਿਰਿਆ ’ਚ ਕਈ ਪਾਬੰਦੀਆਂ ਜੋੜੀਆਂ ਹਨ, ਜਿਸ ਕਾਰਨ ਭਾਰਤੀ ਵਿਦਿਆਰਥੀ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਇਸ ਨੂੰ ਦਹਾਕੇ ਦਾ ਸਭ ਤੋਂ ਵੱਧ ਵੀਜ਼ਾ ਪਾਬੰਦੀਆਂ ਵਾਲਾ ਪ੍ਰਬੰਧ ਮੰਨਿਆ ਜਾਂਦਾ ਹੈ।
ਇਮੀਗ੍ਰੇਸ਼ਨ ਰਿਫਿਊਜੀ ਐਂਡ ਸਿਟੀਜ਼ਨਸ਼ਿਪ ਕੈਨੇਡਾ ਦੇ ਅੰਕੜਿਆਂ ਅਨੁਸਾਰ 2025 ਵਿੱਚ ਭਾਰਤੀ ਵਿਦਿਆਰਥੀਆਂ ਦੀਆਂ ਲੱਗਭਗ 80 ਫੀਸਦੀ ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਏਸ਼ੀਆ ਅਤੇ ਅਫਰੀਕਾ ਦੇ ਬਿਨੈਕਾਰਾਂ ਨੂੰ ਵੀ ਨੁਕਸਾਨ ਝੱਲਣਾ ਪਿਆ ਹੈ।