ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਦੱਖਣੀ ਕੈਲੀਫ਼ੋਰਨੀਆ ਵਿੱਚ ਹੋਈ ਗੋਲੀਬਾਰੀ ਵਿੱਚ 6 ਲੋਕਾਂ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ। ਰਿਵਰਸਾਈਡ ਕਾਊਂਟੀ ਸ਼ੈਰਿਫ਼ ਦਫ਼ਤਰ ਅਨੁਸਾਰ ਗੋਲੀਬਾਰੀ ਦੀ ਘਟਨਾ ਸਥਾਨਕ ਸਮਂੇ ਅਨੁਸਾਰ ਰਾਤ 11 ਵਜੇ ਤੋਂ ਪਹਿਲਾਂ ਵਾਪਰੀ ਹੈ। ਸੂਚਨਾ ਮਿਲਣ ’ਤੇ ਪੁਲਿਸ ਅਫ਼ਸਰ ਮੋਰੇਨੋ ਵੈਲੀ ਵਿੱਚ ਓਰਹਿਡ ਲੇਨ ਦੇ ਇੱਕ ਬਲਾਕ ਵਿੱਚ ਪੁੱਜੇ ਜਿਥੇ ਉਨ੍ਹਾਂ ਨੂੰ 6 ਨਬਾਲਗ ਜ਼ਖਮੀ ਹਾਲਤ ਵਿੱਚ ਮਿਲੇ। ਸ਼ੈਰਿਫ਼ ਦਫ਼ਤਰ ਦੇ ਬੁਲਾਰੇ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਤੇ ਨਾ ਹੀ ਕਿਸੇ ਨੂੰ ਨਾਮਜ਼ਦ ਕੀਤਾ ਹੈ। ਬੁਲਾਰੇ ਅਨੁਸਾਰ ਮਾਮਲਾ ਜਾਂਚ ਅਧੀਨ ਹੈ ਤੇ ਇਸ ਸਬੰਧੀ ਮੌਕੇ ’ਤੇ ਮੌਜੂਦ ਲੋਕਾਂ ਕੋੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
![]()
