
ਮਸਤੂਆਣਾ ਸਾਹਿਬ/ਏ.ਟੀ.ਨਿਊਜ਼: ਪਰਮਜੀਤ ਸਿੰਘ ਸਰਨਾ ਕਿਹਾ ਕਿ ਅਕਾਲ ਤਖ਼ਤ ਤੋਂ ਜਾਰੀ ਹੁਕਮਨਾਮੇ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਜੋ ਬਿਆਨਬਾਜ਼ੀ ਕਰ ਰਹੇ ਹਨ ਉਸ ਨਾਲ ਉਨ੍ਹਾਂ (ਸਰਨਾ) ਦਾ ਕੋਈ ਲੈਣਾ ਦੇਣਾ ਨਹੀਂ ਹੈ। ਉਨ੍ਹਾਂ ਆਖਿਆ, ‘‘ਦੋ ਦਸੰਬਰ 2014 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੋਏ ਹੁਕਮਨਾਮੇ ਨੂੰ ਸਮੁੱਚੀ ਹੀ ਅਕਾਲੀ ਲੀਡਰਸ਼ਿਪ ਵੱਲੋਂ ਪ੍ਰਵਾਨ ਕੀਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੂੰ ਝੂਠ ਬੋਲਣ ਦੀ ਆਦਤ ਹੈ। ਝੂਠ ਬੋਲਣ ਤੋਂ ਸਿਵਾਏ ਇਹਦੇ ਕੋਲ ਹੋਰ ਕੁਝ ਨਹੀਂ ਹੈ। ਜੇਕਰ ਉਹ ਸੱਚੇ ਹਨ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਆ ਜਾਣ, ਮੈਂ ਵੀ ਆਵਾਂਗਾ। ਸੱਚ ਅਤੇ ਝੂਠ ਸਾਹਮਣੇ ਆ ਜਾਵੇਗਾ।’’ ਸਰਨਾ ਨੇ ਕਿਹਾ ਕਿ ਇੱਕ ਜ਼ਿੰਮੇਵਾਰੀ ਵਾਲੇ ਅਹੁਦੇ ’ਤੇ ਰਹੇ ਗੁਰਸਿੱਖ ਵਿਅਕਤੀ ਨੂੰ ਝੂਠ ਨਹੀਂ ਬੋਲਣਾ ਚਾਹੀਦਾ।