
ਨਵੀਂ ਦਿੱਲੀ 14 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਬਾਲਾਜੀ ਐਕਸ਼ਨ ਮੈਡੀਕਲ ਇੰਸਟੀਚਿਊਟ ਦੇ ਸਹਿਯੋਗ ਨਾਲ ਰੋਟਰੀ ਕਲੱਬ ਅਤੇ ਸਪਾਈਨ ਹੈਲਥ ਚੈਕਅੱਪ ਕੈਂਪ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਅੱਖਾਂ ਦਾ ਚੈਕਅੱਪ ਕੈਂਪ ਲਗਾਇਆ ਗਿਆ। ਜਿਸ ਵਿੱਚ ਉੱਘੇ ਡਾਕਟਰਾਂ ਦੀ ਟੀਮ ਨੇ ਆ ਕੇ ਮਰੀਜਾਂ ਦਾ ਮੁਆਇਨਾ ਕੀਤਾ ਅਤੇ ਬਿਨਾਂ ਕਿਸੇ ਫੀਸ ਦੇ ਉਨ੍ਹਾਂ ਨੂੰ ਸਲਾਹ ਵੀ ਦਿੱਤੀ। ਇਸੇ ਲੜੀ ਤਹਿਤ ਗੁਰਦੁਆਰਾ ਸਾਹਿਬ ਵਿਖੇ ਰੀੜ੍ਹ ਦੀ ਹੱਡੀ ਦੀ ਜਾਂਚ ਅਤੇ ਅੱਖਾਂ ਦੀ ਜਾਂਚ ਲਈ ਕੈਂਪ ਲਗਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਆਪਣੀ ਸਿਹਤ ਦੀ ਜਾਂਚ ਕਰਵਾਈ। ਕੈਂਪ ਲਗਾਉਣ ਵਿੱਚ ਡਿਸਪੈਂਸਰੀ ਦੇ ਚੇਅਰਮੈਨ ਹਰਜੀਤ ਸਿੰਘ ਰਾਜਾ ਬਖਸ਼ੀ, ਪ੍ਰੀਤ ਪ੍ਰਤਾਪ ਸਿੰਘ ਅਤੇ ਸੁਪਰ ਸਪੈਸ਼ਲਿਸਟ ਕਲੀਨਿਕ ਦੇ ਚੇਅਰਮੈਨ ਅਜੀਤ ਸਿੰਘ ਮਾਂਗੇ ਦਾ ਵੀ ਪੂਰਾ ਸਹਿਯੋਗ ਰਿਹਾ।