ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਕਲਗੀਧਰ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਅਤੇ ਮਾਤਾ ਜੀਤ ਕੌਰ ਦੇ ਵਿਆਹ ਪੁਰਬ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜੋੜ ਮੇਲੇ ਦੇ ਪਹਿਲੇ ਦਿਨ ਗੁਰਦੁਆਰਾ ਗੁਰੂ ਕੇ ਮਹਿਲ (ਭੋਰਾ ਸਾਹਿਬ) ਆਨੰਦਪੁਰ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਤਖ਼ਤ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਜੋਗਿੰਦਰ ਸਿੰਘ ਵੱਲੋਂ ਕੀਤੀ ਗਈ। ਨਗਰ ਕੀਰਤਨ ਆਨੰਦਪੁਰ ਸਾਹਿਬ ਦੇ ਬਜ਼ਾਰਾਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿਹਰਾ ਸਾਹਿਬ ਵਿਖੇ ਰੁਕਿਆ, ਜਿੱਥੇ ਸਜੇ ਦੀਵਾਨ ਵਿੱਚ ਰਾਗੀ-ਢਾਡੀਆਂ ਵੱਲੋਂ ਕੀਰਤਨ ਅਤੇ ਵਾਰਾਂ ਸੁਣਾਈਆਂ ਗਈਆਂ। ਉਪਰੰਤ ਨਗਰ ਕੀਰਤਨ ਗੁਰਦੁਆਰਾ ਤ੍ਰਿਵੈਣੀ ਸਾਹਿਬ, ਗੁਰਦੁਆਰਾ ਪੌੜ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਆਨੰਦ ਕਾਰਜ ਗੁਰੂ ਕਾ ਲਾਹੌਰ ਪੁੱਜ ਕੇ ਦੇਰ ਸ਼ਾਮ ਸੰਪੂਰਨ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਅਮਰਜੀਤ ਸਿੰਘ ਚਾਵਲਾ, ਸ਼੍ਰੋਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਦਲਜੀਤ ਸਿੰਘ ਭਿੰਡਰ, ਐਗਜੈਕਟਿਵ ਮੈਂਬਰ ਬੀਬੀ ਹਰਜਿੰਦਰ ਕੌਰ, ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਸੰਪਰਦਾ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ, ਤਖ਼ਤ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ, ਵਧੀਕ ਮੈਨੇਜਰ ਸੰਦੀਪ ਸਿੰਘ ਕਲੋਤਾ, ਇੰਦਰਜੀਤ ਸਿੰਘ ਅਰੋੜਾ ਪ੍ਰਧਾਨ ਵਪਾਰ ਮੰਡਲ, ਸਾਬਕਾ ਪ੍ਰਧਾਨ ਮਹਿੰਦਰ ਸਿੰਘ ਵਾਲੀਆ, ਜਸਵਿੰਦਰ ਸਿੰਘ ਬਿੱਟੂ, ਜਥੇਦਾਰ ਰਾਮ ਸਿੰਘ, ਮਨਜਿੰਦਰ ਸਿੰਘ ਬਰਾੜ, ਤੇਜਿੰਦਰ ਸਿੰਘ ਵਾਲੀਆ, ਠੇਕੇਦਾਰ ਗੁਰਨਾਮ ਸਿੰਘ, ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਤਜਿੰਦਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਤਰਨਜੀਤ ਕੌਰ, ਬੀਬੀ ਬਲਬੀਰ ਕੌਰ ਤੇ ਬੀਬੀ ਪਰਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਦੀ ਸੰਗਤ ਹਾਜ਼ਰ ਸੀ।
![]()
