ਮੋਰਿੰਡਾ/ਏ.ਟੀ.ਨਿਊਜ਼: ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਸਮਾਗਮਾਂ ਦੇ ਸੰਦਰਭ ਵਿੱਚ ਮੋਰਿੰਡਾ ਵਿਖੇ ਹਰ ਸਾਲ ਕਰਵਾਏ ਕੀਤੇ ਜਾਂਦੇ ਸ਼ਹੀਦੀ ਜੋੜ ਮੇਲ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਅਤੇ ਦੂਰ ਦੁਰਾਡੇ ਦੀ ਸੰਗਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਸ਼ਹੀਦਗੰਜ ਸਾਹਿਬ ਵਿਖੇ ਨਤਮਸਤਕ ਹੋਈਆਂ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਸਬੰਧੀ ਮੈਨੇਜਰ ਦਵਿੰਦਰ ਸਿੰਘ, ਗੁਰਦੁਆਰਾ ਲੋਕਲ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸਵਰਨ ਸਿੰਘ ਬਿੱਟੂ, ਮਨਦੀਪ ਸਿੰਘ ਰੌਣੀ, ਗਿਆਨੀ ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੌਕੇ ’ਤੇ ਧਾਰਮਿਕ ਦੀਵਾਨ ਸਜਾਏ ਗਏ ਜਿੱਥੇ ਨਿਸ਼ਕਾਮ ਸੇਵਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਗਰਾਉਂ, ਸੁਖਮਨੀ ਸਾਹਿਬ ਜਥਾ ਗੁਰਦੁਆਰਾ ਰਾਮਗੜ੍ਹੀਆ ਸਿੰਘ ਸਭਾ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਥਾ ਗਾਰਡਨ ਕਲੋਨੀ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ਼ੁਗਰ ਮਿੱਲ ਰੋਡ ਮੋਰਿੰਡਾ, ਬੀਬੀ ਮੁਖਤਿਆਰ ਕੌਰ ਢਾਡੀ ਜੱਥਾ ਰੌਣੀ, ਜਥਾ ਗਿਆਨੀ ਸਾਹਿਬ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਆਦਿ ਕਥਾ ਤੇ ਕੀਰਤਨੀ ਜਥਿਆਂ ਵੱਲੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੂੰ ਕਥਾ, ਕੀਰਤਨ ਅਤੇ ਗੁਰੂ ਸਾਹਿਬਾਨ ਦੇ ਪ੍ਰਸੰਗ ਸੁਣਾਕੇ ਨਿਹਾਲ ਕੀਤਾ ਗਿਆ।
![]()
