ਗ੍ਰਿਫ਼ਤਾਰ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ: ਧਾਮੀ

In ਮੁੱਖ ਖ਼ਬਰਾਂ
March 20, 2025
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਧੋਖੇ ਨਾਲ ਗ੍ਰਿਫ਼ਤਾਰ ਕਰਨਾ ਦੇਸ਼ ਦੇ ਅੰਨਦਾਤੇ ਦਾ ਵੱਡਾ ਅਪਮਾਨ ਹੈ। ਧਾਮੀ ਨੇ ਕਿਸਾਨ ਆਗੂਆਂ ਨੂੰ ਛਲਾਵੇ ਨਾਲ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਕੇ ਸਰਕਾਰ ਮੁਆਫ਼ੀ ਮੰਗੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ, ਖੁਸ਼ਹਾਲੀ ਤੇ ਆਰਥਿਕਤਾ ਵਿੱਚ ਵੱਡਾ ਹਿੱਸਾ ਪਾਉਣ ਵਾਲੇ ਕਿਸਾਨ ਅੱਜ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਪੀੜਤ ਹਨ।

Loading