ਨਵੀਂ ਦਿੱਲੀ/ਰਾਂਚੀ, 22 ਅਕਤੂਬਰ:
ਚੋਣ ਕਮਿਸ਼ਨ ਨੇ ਸੋਮਵਾਰ ਨੂੰ ਝਾਰਖੰਡ ਕੇਡਰ ਦੇ ਸਭ ਤੋਂ ਸੀਨੀਅਰ ਆਈਪੀਐੱਸ ਅਧਿਕਾਰੀ ਅਜੇ ਕੁਮਾਰ ਸਿੰਘ (IPS officer Ajay Kumar Singh) ਨੂੰ ਸੂਬੇ ਦਾ ਪੁਲੀਸ ਮੁਖੀ ਨਿਯੁਕਤ ਕੀਤਾ ਹੈ। ਗ਼ੌਰਤਲਬ ਹੈ ਕਿ ਸੂਬੇ ਵਿਚ 13 ਅਤੇ 20 ਨਵੰਬਰ ਨੂੰ ਦੋ ਗੇੜਾਂ ਵਿਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ।
ਇਹ ਜਾਣਕਾਰੀ ਸੂਤਰਾਂ ਨੇ ਦਿੱਤੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਝਾਰਖੰਡ ਦੇ ਕਾਰਜਕਾਰੀ ਪੁਲੀਸ ਮੁਖੀ ਅਨੁਰਾਗ ਗੁਪਤਾ ਨੂੰ ਅਹੁਦੇ ਤੋਂ ਹਟਾ ਦਿੱਤਾ ਸੀ। ਅਜੇ ਕੁਮਾਰ ਸਿੰਘ ਦੀ ਚੋਣ ਇਸ ਮਕਸਦ ਲਈ ਝਾਰਖੰਡ ਸਰਕਾਰ ਵੱਲੋਂ ਭੇਜੇ ਗਏ ਤਿੰਨ ਆਈਪੀਐੱਸ ਅਧਿਕਾਰੀਆਂ ਦੇ ਪੈਨਲ ਵਿਚੋਂ ਕੀਤੀ ਗਈ ਹੈ। ਉਹ 1989 ਬੈਚ ਦੇ ਆਈਪੀਐੱਸ ਅਧਿਕਾਰੀ ਹਨ।
![]()
