ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਤਮਸਤਕ ਹੋਏ। ਉਨ੍ਹਾਂ ਪੰਥ ਦੀ ਚੜ੍ਹਦੀਕਲਾ ਤੇ ਪੰਥਕ ਇਕਜੁੱਟਤਾ ਲਈ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦੇ ਗ੍ਰੰਥੀ ਗਿਆਨੀ ਅੰਗਰੇਜ਼ ਸਿੰਘ ਨੇ ਜਥੇਦਾਰ ਗੜਗੱਜ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਜਥੇਦਾਰ ਗੜਗੱਜ ਤਿੰਨ ਦਿਨ ਲਈ ਦਿੱਲੀ ਦੀ ਪ੍ਰਚਾਰ ਫੇਰੀ ’ਤੇ ਸਨ, ਜਿਸ ਦੌਰਾਨ ਉਹ ਸਥਾਨਕ ਸੰਗਤ ਵੱਲੋਂ ਕਰਵਾਏ ਗਏ ਵੱਖ-ਵੱਖ ਗੁਰਮਤਿ ਸਮਾਗਮਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ‘ਗੁਰੂ ਤੇਗ ਬਹਾਦਰ: ਧਰਮ ਦੀ ਚਾਦਰ’ ਇਕ ਰੋਜ਼ਾ ਸੈਮੀਨਾਰ ’ਚ ਸ਼ਮੂਲੀਅਤ ਕੀਤੀ। ਉਨ੍ਹਾਂ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਸਵੇਰੇ ਗੁਰਬਾਣੀ ਦੀ ਕਥਾ ਵਿਚਾਰ ਕੀਤੀ ਤੇ ਸੰਗਤ ਨੂੰ ਗੁਰਮਤਿ ਰਹਿਣੀ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ।
![]()
