ਨਿਊਯਾਰਕ/ਏ.ਟੀ.ਨਿਊਜ਼:
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਨੇੜਲੇ ਸਾਥੀ ਸਰਜੀਓ ਗੋਰ ਨੁੂੰ ਭਾਰਤ ’ਚ ਅਗਲੇ ਅਮਰੀਕੀ ਰਾਜਦੂਤ ਵਜੋਂ ਨਾਮਜ਼ਦ ਕੀਤਾ ਹੈ।, ਜੋ ਕਿ ਇਸ ਸਮੇਂ ‘ਵ੍ਹਾਈਟ ਹਾਊਸ ਪ੍ਰੈਜ਼ੀਡੈਂਸ਼ੀਅਲ ਪਰਸੋਨਲ ਆਫਿਸ’ ਦੇ ਡਾਇਰੈਕਟਰ ਹਨ।
ਟਰੰਪ ਨੇ ਸੋਸ਼ਲ ਮੀਡੀਆ ’ਤੇ ਪੋਸਟ ਵੀ ਕਿਹਾ, “ਸਰਜੀਓ ਗੋਰ ਮੇਰੇ ਬਹੁਤ ਚੰਗੇ ਦੋਸਤ ਹਨ ਅਤੇ ਕਈ ਸਾਲਾਂ ਤੋ ਮੇਰੇ ਨਾਲ ਹਨ। ਗੋਰ ਨੁੂੰ ਭਾਰਤ ਵਿੱਚ ਅਮਰੀਕਾ ਦੇ ਅਗਲੇ ਰਾਜਦੂਤ ਵਜੋਂ ਨਾਮਜ਼ਦ ਕਰਨ ’ਤੇ ਮੈਨੁੂੰ ਬਹੁਤ ਖੁਸ਼ੀ ਹੋ ਰਹੀ ਹੈ।”
ਉਨ੍ਹਾਂ ਕਿਹਾ ਕਿ ਸਰਜੀਓ ਗੋਰ ਦੱਖਣੀ ਅਤੇ ਮੱਧ ਏਸ਼ੀਆਈ ਮਾਮਲਿਆਂ ਲਈ ਵਿਸ਼ੇਸ਼ ਦੂਤ ਵਜੋਂ ਵੀ ਕੰਮ ਕਰਨਗੇ। ਇਹ ਐਲਾਨ ਅਮਰੀਕਾ ਅਤੇ ਭਾਰਤ ਵਿਚਕਾਰ ਟੈਰਿਫ ਨੂੰ ਲੈ ਕੇ ਚੱਲ ਰਹੇ ਤਣਾਅ ਦੇ ਵਿਚਕਾਰ ਕੀਤਾ ਗਿਆ ਹੈ।
ਟਰੰਪ ਨੇ ਕਿਹਾ ਕਿ ਗੋਰ ਅਤੇ ਉਨ੍ਹਾਂ ਦੀ ਟੀਮ ਨੇ ‘ਰਿਕਾਰਡ ਸਮੇਂ’ ਵਿੱਚ ਸੰਘੀ ਵਿਭਾਗਾਂ ਅਤੇ ਏਜੰਸੀਆਂ ਵਿੱਚ ਲਗਭਗ 4,000 ਅਧਿਕਾਰੀਆਂ ਦੀ ਭਰਤੀ ਕੀਤੀ ਹੈ, ਜਿਸ ਵਿੱਚ 95 ਪ੍ਰਤੀਸ਼ਤ ਤੋਂ ਵੱਧ ਅਸਾਮੀਆਂ ਭਰੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਨਾਂਅ ’ਤੇ ਮੋਹਰ ਲੱਗਣ ਤੱਕ ਗੋਰ ਵ੍ਹਾਈਟ ਹਾਊਸ ਵਿੱਚ ਆਪਣੀ ਮੌਜੂਦਾ ਭੂਮਿਕਾ ਵਿੱਚ ਬਣੇ ਰਹਿਣਗੇ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਐਰਿਕ ਗਾਰਸੇਟੀ ਮਈ 2023 ਤੋਂ ਜਨਵਰੀ 2025 ਤੱਕ ਭਾਰਤ ਵਿੱਚ ਅਮਰੀਕੀ ਰਾਜਦੂਤ ਸਨ।
![]()
