ਟਰੰਪ ਨੇ ਕੈਨੇਡਾ ਨੂੰ ਤੋੜਨ ਦਾ ਯਤਨ ਕੀਤਾ : ਮਾਰਕ ਕਾਰਨੀ

In ਮੁੱਖ ਖ਼ਬਰਾਂ
April 30, 2025
ਓਟਾਵਾ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸੰਸਦੀ ਚੋਣਾਂ ਵਿੱਚ ਲਿਬਰਲ ਪਾਰਟੀ ਨੂੰ ਮਿਲੀ ਜਿੱਤ ਮਗਰੋਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਉਨ੍ਹਾਂ ਦੇ ਮੁਲਕ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਓਟਾਵਾ ਵਿੱਚ ਜੇਤੂ ਤਕਰੀਰ ਦੌਰਾਨ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਕਾਰਨੀ ਨੇ ਵਾਸ਼ਿੰਗਟਨ ਦੀਆਂ ਧਮਕੀਆਂ ਦੇ ਸਾਹਮਣੇ ਕੈਨੇਡੀਅਨ ਲੋਕਾਂ ਦੇ ਏਕੇ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, ‘‘ਅਸੀਂ ਅਮਰੀਕੀ ਵਿਸ਼ਵਾਸਘਾਤ ਦੇ ਸਦਮੇ ’ਚੋਂ ਬਾਹਰ ਆ ਗਏ ਹਾਂ, ਪਰ ਸਾਨੂੰ ਕਦੇ ਵੀ ਸਬਕ ਨਹੀਂ ਭੁੱਲਣੇ ਚਾਹੀਦੇ।’’ ਕਾਰਨੀ ਨੇ ਕਿਹਾ, ‘‘ਜਿਵੇਂ ਕਿ ਮੈਂ ਮਹੀਨਿਆਂ ਤੋਂ ਚਿਤਾਵਨੀ ਦੇ ਰਿਹਾ ਹਾਂ, ਅਮਰੀਕਾ ਸਾਡੀ ਜ਼ਮੀਨ, ਸਾਡੇ ਸਰੋਤ, ਸਾਡਾ ਪਾਣੀ, ਸਾਡਾ ਦੇਸ਼ ਚਾਹੁੰਦਾ ਹੈ। ਇਹ ਧਮਕੀਆਂ ਕੋਈ ਐਵੇਂ ਹੀ ਨਹੀਂ ਹਨ। ਰਾਸ਼ਟਰਪਤੀ ਟਰੰਪ ਸਾਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਅਮਰੀਕਾ ਸਾਡਾ ਮਾਲਕ ਬਣ ਸਕੇ। ਇਹ ਕਦੇ ਵੀ ਤੇ ਕਦੇ ਨਹੀਂ ਹੋਵੇਗਾ। ਪਰ ਸਾਨੂੰ ਇਸ ਹਕੀਕਤ ਨੂੰ ਵੀ ਪਛਾਣਨਾ ਚਾਹੀਦਾ ਹੈ ਕਿ ਸਾਡੀ ਦੁਨੀਆਂ ਬੁਨਿਆਦੀ ਤੌਰ ’ਤੇ ਬਦਲ ਗਈ ਹੈ।”

Loading