ਟਰੰਪ ਵੱਲੋਂ ਯੂਕ੍ਰੇਨ ਲਈ ਹੁਣ ਤੱਕ ਕੀਤੇ ਗਏ ਕੰਮਾਂ ਦਾ ਸਨਮਾਨ ਕਰਨ ਜ਼ੇਲੈਂਸਕੀ: ਨਾਟੋ ਮੁਖੀ

In ਮੁੱਖ ਖ਼ਬਰਾਂ
March 03, 2025
ਲੰਡਨ: ਉੱਤਰ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਕੱਤਰ ਜਨਰਲ ਮਾਰਕ ਰੁੱਟ ਨੇ ਵੋਲੋਦੀਮੀਰ ਜ਼ੇਲੈਂਸਕੀ ਅਤੇ ਡੋਨਲਡ ਟਰੰਪ ਵਿਚਕਾਰ ਪਿਛਲੇ ਦਿਨੀਂ ਹੋਈ ਤਿੱਖੀ ਬਹਿਸ ਮਗਰੋਂ ਯੂਕ੍ਰੇਨ ਦੇ ਰਾਸ਼ਟਰਪਤੀ ਨੂੰ ਕਿਹਾ ਕਿ ਉਨ੍ਹਾਂ ਨੂੰ ਅਮਰੀਕੀ ਰਾਸ਼ਟਰਪਤੀ ਨਾਲ ਆਪਣੇ ਸਬੰਧਾਂ ’ਚ ਸੁਧਾਰ ਕਰਨ ਦਾ ਤਰੀਕਾ ਲੱਭਣਾ ਚਾਹੀਦਾ ਹੈ। ਰੁੱਟ ਨੇ ‘ਬੀਬੀਸੀ’ ਨੂੰ ਦੱਸਿਆ ਕਿ ਉਨ੍ਹਾਂ ਜ਼ੇਲੈਂਸਕੀ ਨੂੰ ਕਿਹਾ ਕਿ ਉਹ ਰਾਸ਼ਟਰਪਤੀ ਟਰੰਪ ਵੱਲੋਂ ਯੂਕ੍ਰੇਨ ਲਈ ਹੁਣ ਤੱਕ ਕੀਤੇ ਗਏ ਕੰਮਾਂ ਦਾ ਸਨਮਾਨ ਕਰਨ। ਉਹ 2019 ’ਚ ਰਾਸ਼ਟਰਪਤੀ ਵਜੋਂ ਟਰੰਪ ਦੇ ਪਹਿਲੇ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਲਏ ਗਏ ਫ਼ੈਸਲਿਆਂ ਦਾ ਜ਼ਿਕਰ ਕਰ ਰਹੇ ਸਨ ਜਿਸ ਤਹਿਤ ਯੂਕਰੇਨ ਨੂੰ ਜੈਵਲਿਨ ਟੈਂਕ ਵਿਰੋਧੀ ਮਿਜ਼ਾਈਲਾਂ ਸਪਲਾਈ ਕੀਤੀਆਂ ਗਈਆਂ ਸਨ ਜਿਨ੍ਹਾਂ ਦੀ ਵਰਤੋਂ ਉਸ ਨੇ 2022 ’ਚ ਰੂਸੀ ਟੈਂਕਾਂ ਖ਼ਿਲਾਫ਼ ਕੀਤੀ ਸੀ। ਰੁੱਟ ਨੇ ਟਰੰਪ ਅਤੇ ਜ਼ੇਲੈਂਸਕੀ ਵਿਚਕਾਰ ਹੋਈ ਮੀਟਿੰਗ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਉਹ ਇਹ ਜਾਣਦੇ ਹਨ ਕਿ ਅਮਰੀਕੀ ਪ੍ਰਸ਼ਾਸਨ ਇਹ ਯਕੀਨੀ ਬਣਾਉਣਾ ਚਾਹੁੰਦਾ ਹੈ ਕਿ ਯੂਕ੍ਰੇਨ, ਰੂਸ ਨਾਲ ਸਥਾਈ ਸ਼ਾਂਤੀ ਸਥਾਪਿਤ ਕਰ ਸਕੇ।

Loading