ਡੇਰਾ ਸਿਰਸਾ ਮੁਖੀ ਨੂੰ ਮੁੜ ਮਿਲੀ ਪੈਰੋਲ

In ਮੁੱਖ ਖ਼ਬਰਾਂ
January 05, 2026

ਰੋਹਤਕ/ਏ.ਟੀ.ਨਿਊਜ਼: ਜਬਰ ਜਨਾਹ ਤੇ ਕਤਲ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਪੈਰੋਲ ਮਿਲਣ ਤੋਂ ਬਾਅਦ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ। ਉਸ ਨੂੰ ਸਿਰਸਾ ਦੇ ਡੇਰਾ ਹੈੱਡਕੁਆਰਟਰ ਵਿੱਚ ਰਹਿਣ ਲਈ 40 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ ਸਵੇਰੇ 11:45 ਵਜੇ ਜੇਲ੍ਹ ਦੇ ਬਾਹਰ ਸਖ਼ਤ ਪੁਲੀਸ ਸੁਰੱਖਿਆ ਪ੍ਰਬੰਧਾਂ ਹੇਠ ਇੱਕ ਐਸਯੂਵੀ ਵਿੱਚ ਜੇਲ੍ਹ ਤੋਂ ਬਾਹਰ ਆਇਆ।
ਉਸ ਨੂੰ ਡੇਰੇ ਦੇ ਦੂਜੇ ਗੁਰੂ ਸਤਨਾਮ ਸਿੰਘ ਦੇ ਜਨਮ ਦਿਨ ਤੋਂ ਪਹਿਲਾਂ ਪੈਰੋਲ ਦਿੱਤੀ ਗਈ ਹੈ। ਇਸ ਮੌਕੇ ਹਰ ਸਾਲ 25 ਜਨਵਰੀ ਨੂੰ ਸਿਰਸਾ ਦੇ ਡੇਰਾ ਹੈੱਡਕੁਆਰਟਰ ਵਿੱਚ ਸਮਾਗਮ ਕਰਵਾਇਆ ਜਾਂਦਾ ਹੈ।
2017 ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਇਹ ਜੇਲ੍ਹ ਤੋਂ ਉਸ ਦੀ 15ਵੀਂ ਰਿਹਾਈ ਹੈ। ਉਸ ਨੂੰ ਪਹਿਲੀ ਵਾਰ ਅਕਤੂਬਰ 2020 ਵਿੱਚ 21 ਦਿਨ ਦੀ ਪੈਰੋਲ ਮਿਲੀ ਸੀ। ਇਸ ਮਗਰੋਂ ਮਈ 2021 ਵਿੱਚ ਪੈਰੋਲ, ਫਰਵਰੀ 2022 ਵਿੱਚ 21 ਦਿਨ ਦੀ ਪੈਰੋਲ, ਜੂਨ 2022 ਵਿੱਚ 30 ਦਿਨ ਦੀ ਪੈਰੋਲ ਅਤੇ ਅਕਤੂਬਰ 2022 ਵਿੱਚ 40 ਦਿਨ ਦੀ ਪੈਰੋਲ ਦਿੱਤੀ ਗਈ ਸੀ।

Loading