
ਫ਼ਤਹਿਗੜ੍ਹ ਸਾਹਿਬ : ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦੇਣ ਬਾਅਦ ਸੁਖਦੇਵ ਸਿੰਘ ਢੀਂਡਸਾ ਇੱਥੇ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਪਹੁੰਚੇ। ਉਨ੍ਹਾਂ ਪਹਿਲਾਂ ਪਹਿਰੇਦਾਰ ਦੀ ਸੇਵਾ ਨਿਭਾਈ। ਇਸ ਮਗਰੋਂ ਆਪਣੇ ਸਮਰਥਕਾਂ ਸਣੇ ਕੀਰਤਨ ਸਰਵਣ ਕੀਤਾ ਤੇ ਲੰਗਰ ਹਾਲ ਵਿੱਚ ਸੇਵਾ ਕੀਤੀ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਸਾਨਾਂ ਉੱਪਰ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗ਼ਣ ਦੀ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਬੈਠ ਕੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਪਵਿੱਤਰ ਸਥਾਨ ’ਤੇ ਸੇਵਾ ਕਰਨ ਨਾਲ ਸ਼ਾਂਤੀ ਅਤੇ ਖ਼ੁਸ਼ੀ ਮਿਲੀ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਵੱਲੋਂ ਕੀਤੀ ਜਾਣ ਵਾਲੀ ਭਰਤੀ ਉਪਰੰਤ ਜਿਸ ਨੂੰ ਵੀ ਚੁਣਿਆ ਜਾਵੇਗਾ, ਉਨ੍ਹਾਂ ਨੂੰ ਮਨਜ਼ੂਰ ਹੋਵੇਗਾ। ਇਸ ਮੌਕੇ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ, ਰਣਧੀਰ ਸਿੰਘ ਰੱਖੜਾ, ਹਰਵੇਲ ਸਿੰਘ ਮਾਧੋਪੁਰ, ਗੁਰਬਚਨ ਸਿੰਘ ਬਚੀ, ਅਜੀਤ ਸਿੰਘ ਚੰਦੂਗਰਾਈਆਂ, ਰਾਮਪਾਲ ਸਿੰਘ ਬਹਿਣੀਵਾਲ, ਐਡਵੋਕੇਟ ਰਵਿੰਦਰ ਸਿੰਘ ਸਾਹਪੁਰ, ਸੇਵਾਮੁਕਤ ਡੀਐੱਸਪੀ ਨਾਹਰ ਸਿੰਘ, ਗੁਰਬਚਨ ਸਿੰਘ ਨਾਨੋਕੀ, ਅਨੂਪ੍ਰੀਤ ਕੌਰ ਸੰਧੂ, ਤੇਜਾ ਸਿੰਘ ਕਮਾਲਪੁਰ, ਐਡਵੋਕੇਟ ਤੇਜਿੰਦਰ ਸਿੰਘ ਸਲਾਣਾ, ਐਡਵੋਕੇਟ ਬ੍ਰਿਜ ਮੋਹਨ ਸਿੰਘ, ਪ੍ਰਿੰਸ ਕੋਛੜ, ਗੁਰਦੇਵ ਸਿੰਘ ਭਮਾਰਸੀ, ਰਣਧੀਰ ਸਿੰਘ ਨਲੀਨਾ, ਹਰਮੇਲ ਸਿੰਘ ਰੰਘੇੜਾ, ਬਹਾਦਰ ਸਿੰਘ ਟੌਹੜਾ ਅਤੇ ਭੋਲਾ ਸਿੰਘ ਟੌਹੜਾ ਹਾਜ਼ਰ ਸਨ।