ਤਿੰਨ ਸੀਟਾਂ ’ਤੇ ਚੋਣ ਲੜੇਗੀ ਸਿੱਖ ਜਥੇਬੰਦੀ

In ਮੁੱਖ ਖ਼ਬਰਾਂ
August 27, 2024
ਸ੍ਰੀਨਗਰ: ਆਲ ਪਾਰਟੀਜ਼ ਸਿੱਖ ਕੋਆਰਡੀਨੇਸ਼ਨ ਕਮੇਟੀ (ਏਪੀਐੱਸਸੀਸੀ) ਨੇ ਅੱਜ ਜੰਮੂ ਕਸ਼ਮੀਰ ਦੀਆਂ ਤਿੰਨ ਸੀਟਾਂ ਤੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਏਪੀਐੱਸਸੀਸੀ ਨੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਤੋਂ ਐੱਸ ਪੁਸ਼ਵਿੰਦਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ। ਸ੍ਰੀਨਗਰ ਦੇ ਕੇਂਦਰੀ ਸ਼ਾਲਟੇਂਗ ਅਤੇ ਬਾਰਾਮੂਲਾ ਤੋਂ ਉਮੀਦਵਾਰਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। ਏਪੀਐਸਸੀਸੀ ਦੇ ਪ੍ਰਧਾਨ ਜਗਮੋਹਨ ਸਿੰਘ ਰੈਣਾ ਨੇ ਕਿਹਾ ਕਿ ਕਮੇਟੀ ਆਪਣੇ ਉਮੀਦਵਾਰਾਂ ਦੀ ਸਫਲਤਾ ਲਈ ਬਹੁਗਿਣਤੀ ਭਾਈਚਾਰੇ ਦੇ ਸਮਰਥਨ ’ਤੇ ਨਿਰਭਰ ਹੈ। ਉਨ੍ਹਾਂ ਬਹੁਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਸਿੱਖ ਕੌਮ ਦੇ ਮੈਂਬਰਾਂ ਦਾ ਸਾਥ ਦੇਣ ਦੀ ਅਪੀਲ ਕੀਤੀ।

Loading