ਦਿੱਲੀ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

In ਮੁੱਖ ਖ਼ਬਰਾਂ
August 18, 2025

ਨਵੀਂ ਦਿੱਲੀ/ਏ.ਟੀ.ਨਿਊਜ਼: ਰਾਜਧਾਨੀ ਦਿੱਲੀ ਦੇ ਤਿੰਨ ਸਕੂਲਾਂ ਵਿੱਚ ਉਸ ਸਮੇਂ ਅਫ਼ਰਾ ਤਫਰੀ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਹਨਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦੇ ਦਿੱਲੀ ਪਬਲਿਕ ਸਕੂਲ, ਸ਼੍ਰੀਰਾਮ ਵਰਲਡ ਸਕੂਲ ਅਤੇ ਮਾਡਰਨ ਸਕੂਲ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਇਹਨਾਂ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਘਰ ਵਾਪਸ ਭੇਜ ਦਿਤਾ ਗਿਆ ਅਤੇ ਸਕੂਲ ਖਾਲੀ ਕਰਵਾ ਲਏ ਗਏ ਤਾਂ ਕਿ ਕੋਈ ਅਣਸੁਖਾਂਵੀ ਘਟਨਾ ਨਾ ਵਾਪਰ ਸਕੇ। ਤਿੰਨੇ ਸਕੂਲਾਂ ਵਿੱਚ ਪੁਲਿਸ, ਫਾਇਰ ਬ੍ਰਿਗੇਡ ਅਤੇ ਬੰਬ ਨਿਰੋਧੀ ਦਸਤੇ ਦੀਆਂ ਟੀਮਾਂ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਸਕੂਲਾਂ ਦੇ ਬੱਚਿਆਂ ਦੇ ਮਾਪਿਆਂ ਵਿੱਚ ਵੀ ਇਹਨਾਂ ਧਮਕੀਆਂ ਕਾਰਨ ਸਹਿਮ ਪਾਇਆ ਜਾ ਰਿਹਾ ਹੈ।v

Loading