ਦਿੱਲੀ ਵਿਚੋਂ ਆਮ ਆਦਮੀ ਪਾਰਟੀ ਦੇ ਝੂਠ ਦੀ ਸਿਆਸਤ ਦਾ ਅੰਤ ਹੋ ਗਿਆ ਹੈ : ਅਮਿਤ ਸ਼ਾਹ

In ਮੁੱਖ ਖ਼ਬਰਾਂ
February 08, 2025
ਦਿੱਲੀ ਵਿਧਾਨ ਸਭਾ ਚੋਣਾਂ ਦੇ ਸਾਹਮਣੇ ਆਏ ਨਤੀਜਿਆਂ ਅਤੇ ਰੁਝਾਨਾਂ ਉਤੇ ਟਿੱਪਣੀ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਦਿਖਾ ਦਿੱਤਾ ਹੈ ਕਿ ਜਨਤਾ ਨੂੰ ਵਾਰ-ਵਾਰ ਝੂਠੇ ਵਾਅਦਿਆਂ ਨਾਲ ਗੁੰਮਰਾਹ ਨਹੀਂ ਕੀਤਾ ਜਾ ਸਕਦਾ। ਸੋੋਸ਼ਲ ਮੀਡੀਆ ਪਲੈਟਫਾਰਮ ਐਕਸ (X) ਉਤੇ ਪਾਈ ਆਪਣੀ ਪੋਸਟ ਵਿਚ ਸ਼ਾਹ ਨੇ ਕਿਹਾ ਕਿ ਦਿੱਲੀ ਵਿਚੋਂ ਆਮ ਆਦਮੀ ਪਾਰਟੀ ਦੇ ਝੂਠ ਦੀ ਸਿਆਸਤ ਦਾ ਅੰਤ ਹੋ ਗਿਆ ਹੈ। ਉਨ੍ਹਾਂ ਕਿਹਾ, ‘‘ਦਿੱਲੀ ਦੇ ਲੋਕਾਂ ਨੇ ਦੱਸ ਦਿੱਤਾ ਹੈ ਕਿ ਜਨਤਾ ਨੂੰ ਵਾਰ-ਵਾਰ ਝੂਠੇ ਵਾਅਦਿਆਂ ਨਾਲ ਗੁੰਮਰਾਹ ਨਹੀਂ ਕੀਤਾ ਜਾ ਸਕਦਾ। ਜਨਤਾ ਨੇ ਆਪਣੀਆਂ ਵੋਟਾਂ ਨਾਲ ਗੰਦੀ ਯਮੁਨਾ, ਪੀਣ ਵਾਲਾ ਗੰਦਾ ਪਾਣੀ, ਟੁੱਟੀਆਂ ਸੜਕਾਂ, ਓਵਰ ਫਲੋ ਹੁੰਦੇ ਸੀਵਰਾਂ ਅਤੇ ਹਰੇਕ ਗਲੀ ਵਿੱਚ ਖੁੱਲ੍ਹੀਆਂ ਸ਼ਰਾਬ ਦੀਆਂ ਦੁਕਾਨਾਂ ਦਾ ਜਵਾਬ ਦਿੱਤਾ ਹੈ।’’

Loading