ਦੋ ਦਿਨਾ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਵਿਧਾਨ ਸਭਾ ਵਿਚ ਹੰਗਾਮਾ 

In ਪੰਜਾਬ
February 25, 2025
ਚੰਡੀਗੜ੍ਹ, 25 ਫਰਵਰੀ: ਪੰਜਾਬ ਅਸੈਂਬਲੀ ਦੇ ਦੋ ਦਿਨਾ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਵਿਧਾਨ ਸਭਾ ਵਿਚ ਹੰਗਾਮਾ ਦੇਖਣ ਨੂੰ ਮਿਲਿਆ। ਕਾਂਗਰਸ ਨੇ ‘ਆਪ’ ਸਰਕਾਰ ਤੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਬਾਰੇ ਜਵਾਬ ਮੰਗਿਆ। ਇਸ ਦੌਰਾਨ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਕੇਂਦਰ ਸਰਕਾਰ ਦੇ ਕੌਮੀ ਖੇਤੀ ਮੰਡੀ ਨੀਤੀ ਦੇ ਡਰਾਫਟ ਖਿਲਾਫ ਮਤਾ ਪੇਸ਼ ਕਰ ਦਿੱਤਾ ਹੈ। ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਤਾ ਪੇਸ਼ ਕੀਤਾ। ਇਸ ਮੌਕੇ ਮੁੱਖ ਮੰਤਰੀ ਗੈਰਹਾਜ਼ਰ ਰਹੇ। ਸਦਨ ਨੇ ਕੇਂਦਰ ਦੇ ਇਸ ਡਰਾਫਟ ਨੂੰ ਸੂਬਿਆਂ ਦੇ ਅਧਿਕਾਰਾਂ ਵਿੱਚ ਸਿੱਧਾ ਦਖ਼ਲ ਦੱਸਿਆ। ਸਦਨ ਵਿੱਚ ਡਰਾਫਟ ਖਿਲਾਫ ਬਹਿਸ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੀਐੱਸਈਬੀ ਇੰਜਨੀਅਰਜ਼ ਐਸੋਸੀਏਸ਼ਨ ਵੱਲੋਂ ਲਗਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਬਾਰੇ ਸਰਕਾਰ ਤੋਂ ਜਵਾਬ ਮੰਗਿਆ। ਉਨ੍ਹਾਂ ਦਾਅਵਾ ਕੀਤਾ ਕਿ ਸੱਤਾਧਾਰੀ ਪਾਰਟੀ (ਆਪ) ਦੇ ਇੱਕ ਸਿਆਸਤਦਾਨ ਨੇ ਐਸੋਸੀਏਸ਼ਨ ਨੂੰ ਪਾਰਟੀ ਲਈ ਫੰਡ ਇਕੱਠਾ ਕਰਨ ਲਈ ਕਿਹਾ ਸੀ।

Loading