
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਆਖਿਆ ਕਿ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਹੁੰਦਿਆਂ ਸਿੱਖ ਇਤਿਹਾਸ ਤੇ ਕੁਰਬਾਨੀਆਂ ਨਾਲ ਸਬੰਧਤ ਯਾਦਗਾਰਾਂ ਕਾਇਮ ਕਰ ਕੇ ਲਾਮਿਸਾਲ ਉਪਰਾਲਾ ਕੀਤਾ। ਉਨ੍ਹਾਂ ਸਿੱਖਾਂ ਨੂੰ ਇਕਜੁੱਟਤਾ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਰਾਜ, ਧਰਮ ਬਿਨਾਂ ਨਹੀਂ ਚੱਲਦੇ।