ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੈਂਬਰ ਭਾਈ ਗੁਰਬਖਸ਼ ਸਿੰਘ ਖ਼ਾਲਸਾ ਨੂੰ ਵੀ ਸ਼੍ਰੋਮਣੀ ਕਮੇਟੀ ਦਾ ਬੁਲਾਰਾ ਨਿਯੁਕਤ ਕੀਤਾ ਹੈ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ ਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੂੰ ਸ਼੍ਰੋਮਣੀ ਕਮੇਟੀ ਬੁਲਾਰੇ ਵਜੋਂ ਨਿਯੁਕਤ ਕੀਤਾ ਗਿਆ ਸੀ।
ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸਾਹਬਾਜ਼ ਸਿੰਘ ਨੇ ਦਿੱਤੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਨਿਯੁਕਤ ਕੀਤੇ ਗਏ ਇਹ ਅਧਿਕਾਰਤ ਬੁਲਾਰੇ ਮੀਡੀਆ ਸਾਹਮਣੇ ਸੰਸਥਾ ਦਾ ਪੱਖ ਰੱਖਿਆ ਕਰਨਗੇ।
![]()
