ਧਾਮੀ ਵੱਲੋਂ ਡੇਰਾ ਮੁਖੀ ਨੂੰ ਦਿੱਤੀ ਪੈਰੋਲ ਦਾ ਵਿਰੋਧ

In ਮੁੱਖ ਖ਼ਬਰਾਂ
January 05, 2026

ਡੇਰਾ ਸਿਰਸਾ ਮੁਖੀ ਨੂੰ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਰਾਜ਼ ਕੀਤਾ। ਉਨ੍ਹਾਂ ਕਿਹਾ ਕਿ ਜਿਹੜਾ ਦੋਸ਼ੀ ਗੰਭੀਰ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ ਅਤੇ ਸਿੱਖ ਕੌਮ ਵਿਰੋਧੀ ਕਾਰਵਾਈਆਂ ਦਾ ਵੀ ਦੋਸ਼ੀ ਹੈ, ਉਸ ਪ੍ਰਤੀ ਸਰਕਾਰਾਂ ਦੀ ਇਹ ਦਰਿਆਦਿਲੀ ਨਾ ਸਿਰਫ ਹੈਰਾਨੀਜਨਕ ਹੈ, ਸਗੋਂ ਇਹ ਲੋਕਤੰਤਰ ਅਤੇ ਇਨਸਾਫ ਪ੍ਰਣਾਲੀ ਦਾ ਵੀ ਮਖੌਲ ਉਡਾਉਣ ਦੇ ਬਰਾਬਰ ਹੈ। ਅਜਿਹੇ ਕਿਰਦਾਰ ਵਾਲਿਆਂ ਨੂੰ ਸਰਕਾਰਾਂ ਵੱਲੋਂ ਵਾਰ-ਵਾਰ ਵਿਸ਼ੇਸ਼ ਰਿਆਇਤਾਂ ਦੇਣਾ ਪੀੜਤ ਧਿਰਾਂ ਨਾਲ ਅਨਿਆਂ ਹੈ। ਇਸ ਨਾਲ ਨਿਆਂ ਪ੍ਰਣਾਲੀ ਦੀ ਭਰੋਸੇਯੋਗਤਾ ’ਤੇ ਵੀ ਸਵਾਲ ਉਠਦੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੇ ਸਰਕਾਰਾਂ ਨੇ ਸਿਰਫ਼ ਸਿਆਸੀ ਲਾਭ ਖੱਟਣ ਲਈ ਦੋਸ਼ੀਆਂ ਨੂੰ ਰਾਹਤ ਦੇਣ ਦਾ ਇਹ ਰੁਝਾਨ ਜਾਰੀ ਰੱਖਿਆ ਤਾਂ ਆਮ ਲੋਕਾਂ ਦਾ ਕਾਨੂੰਨ ਅਤੇ ਇਨਸਾਫ਼ ਪ੍ਰਣਾਲੀ ਤੋਂ ਭਰੋਸਾ ਉੱਠ ਜਾਵੇਗਾ।

Loading