ਪਹਿਲਗਾਮ ਹਮਲੇ ਨੇ ਸਮਾਜਿਕ ਕਦਰਾਂ ਕੀਮਤਾਂ ਨੂੰ ਸੱਟ ਮਾਰੀ : ਧਾਮੀ

In ਪੰਜਾਬ
April 23, 2025
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਹਮਲੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਅਨਮਨੁੱਖੀ ਤੇ ਕਰੂਰ ਕਾਰੇ ਨੇ ਸਮਾਜਿਕ ਕਦਰਾਂ ਕੀਮਤਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਮਾਨਵੀ ਸਰੋਕਾਰ ਅਜਿਹਾ ਨਹੀਂ ਸਿਖਾਉਂਦੇ, ਸਗੋਂ ਸਾਰਿਆਂ ਨੂੰ ਭਾਈਚਾਰੇ ਤੇ ਸਦਭਾਵਨਾ ਦਾ ਰਾਹ ਦਿਖਾਉਂਦੇ ਹਨ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਹਮਲੇ ਦੌਰਾਨ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Loading