ਚੰਡੀਗੜ੍ਹ/ਏ.ਟੀ.ਨਿਊਜ਼ : ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਤਖ਼ਤਾਂ ਦੇ ਜਥੇਦਾਰਾਂ ਵਜੋਂ ਸੇਵਾਵਾਂ ਨਿਭਾਉਣ ਮਗਰੋਂ ਕਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ ਹਨ। ਹੇਠ ਲਿਖੇ ਵੇਰਵਿਆ ਵਿਚੋਂ ਸਪੱਸ਼ਟ ਪਤਾ ਲੱਗਦਾ ਹੈ ਇਹ ਪਹਿਲਾ ਜਥੇਦਾਰ ਸਨ ਬਾਅਦ ਵਿੱਚ ਅਕਾਲੀ ਦਲ ਦੇ ਪ੍ਰਧਾਨ ਬਣੇ।
- ਜਥੇਦਾਰ ਤੇਜਾ ਸਿੰਘ ਅਕਰਪੁਰੀ – ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਨ, ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ।
2.ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਨ ਜੋ ਬਾਅਦ ਵਿੱਚ ਰਾਜ ਸਭਾ ਦੇ ਮੈਂਬਰ ਅਤੇ 1 ਨਵੰਬਰ 1966 ਨੂੰ ਪੰਜਾਬ ਦੇ ਮੁੱਖ ਮੰਤਰੀ ਬਣੇ।
3.ਜਥੇਦਾਰ ਊਧਮ ਸਿੰਘ ਨਾਗੋਕੇ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਨ ਜੋ ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ।
4.ਜਥੇਦਾਰ ਅੱਛਰ ਸਿੰਘ – ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ ਸਨ।
5 ਸਿੰਘ ਸਾਹਿਬ ਗਿਆਨੀ ਭੁਪਿੰਦਰ ਸਿੰਘ – ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਨ ਜੋ ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ ਸਨ। - ਜਥੇਦਾਰ ਮੋਹਣ ਸਿੰਘ ਤੁੜ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਨ ਜੋ ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ।
- ਸੰਤ ਹਰਚੰਤ ਸਿੰਘ ਲੌਂਗੋਵਾਲ – ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਨ ਅਤੇ ਬਾਅਦ ਵਿੱਚ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ। ਧਰਮ ਯੁੱਧ ਮੋਰਚੇ ਸਮੇਂ ਮੋਰਚਾ ਡਿਕਟੇਟਰ ਸਨ।
![]()
