ਅੰਮ੍ਰਿਤਸਰ, 22 ਨਵੰਬਰ:
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਲਾਕ ਹਰਸ਼ਾ ਛੀਨਾ ਵਿੱਚ ਮੀਟਿੰਗ ਕਰਦਿਆਂ ਕਿਹਾ ਕਿ ਸਰਹੱਦੀ ਪਿੰਡਾਂ ਦਾ ਵਿਕਾਸ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਬਦੌਲਤ ਹੀ ਦੇਸ਼ ਵਾਸੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਦੇ ਵਿਕਾਸ ਲਈ ਕੇਂਦਰ ਸਰਕਾਰ ਕੋਲੋਂ ਹੋਰ ਗ੍ਰਾਂਟਾਂ ਦੀ ਮੰਗ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਵੀ ਆਪਣੇ ਫ਼ੰਡਾਂ ਵਿਚੋਂ ਪਿੰਡਾਂ ਦਾ ਵਿਕਾਸ ਕਰੇਗੀ। ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕਾਂ ਦੀਆਂ ਕਈ ਮੁਸ਼ਕਲਾਂ ਹਨ, ਜਿਨ੍ਹਾਂ ਨੂੰ ਦੂਰ ਕਰਨ ਲਈ ਕੇਂਦਰ ਸਰਕਾਰ ਨੂੰ ਪਹਿਲ ਕਰਨੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਪਿੰਡਾਂ ਦੇ ਵਿਕਾਸ ਲਈ ਸਵਾਸ ਸਕੀਮ ਵੀ ਲਾਂਚ ਕੀਤੀ ਗਈ।
![]()
