ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਐਲ ਪਾਸੋ ਤੋਂ ਤਕਰੀਬਨ 90 ਮੀਲ ਦੂਰ ਸੀਏਰਾ ਬਲੰਕਾ ਨਾਕੇ ’ਤੇ ਪੁਲਿਸ ੳੁੱਪਰ ਗੋਲੀ ਚਲਾਉਣ ਉਪਰੰਤ ਇੱਕ ਡਰਾਈਵਰ ਆਪਣੀ ਗੱਡੀ ਨੂੰ ਤੇਜ਼ ਰਫ਼ਤਾਰ ਨਾਲ ਭਜਾ ਕੇ ਲੈ ਗਿਆ। ਕਲਬਰਸਨ ਕਾਊਂਟੀ ਸ਼ੈਰਿਫ਼ ਦਫ਼ਤਰ ਦੇ ਇੱਕ ਬੁਲਾਰੇ ਨੇ ਕਿਹਾ ਹੈ ਕਿ ਪੁਲਿਸ ਵੱਲੋਂ ਪਿੱਛਾ ਕਰਕੇ ਤਕਰੀਬਨ 70 ਮੀਲ ਦੂਰ ਕੈਂਟ ਨੇੜੇ ਉਸ ਨੂੰ ਘੇਰ
ਲਿਆ ਗਿਆ। ਜਿਥੇ ਪੁਲਿਸ ਨੇ ਉਸ ਨੂੰ ਗੱਡੀ ਵਿਚੋਂ ਬਾਹਰ ਆਉਣ ਲਈ ਕਿਹਾ। ਡਰਾਈਵਰ ਨੇ ਬਾਹਰ ਆਉਣ ਦੀ ਬਜਾਏ ਪੁਲਿਸ ਉੱਪਰ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰੰਤੂ ਪੁਲਿਸ ਅਫ਼ਸਰਾਂ ਵੱਲੋਂ ਉਸ ਦੀ ਇਹ ਕੋਸ਼ਿਸ਼ ਨਾਕਾਮ ਕਰ ਦਿੱਤੀ ਗਈ ਤੇ ਇਸ ਤੋਂ ਪਹਿਲਾਂ ਹੀ ਉਸ ਉੱਪਰ ਗੋਲੀ ਚਲਾ ਦਿੱਤੀ ਜਿਸ ਕਾਰਨ ਉਸ ਦੀ ਮੌਕੇ ਉੱਪਰ ਹੀ ਮੌਤ ਹੋ ਗਈ।
![]()
