ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ, ਪੁਲਿਸ ਸਟੇਟ ਬਣਨ ਵੱਲ ਵਧ ਰਿਹਾ ਹੈ। ਜਿਸ ਤਰ੍ਹਾਂ ਗੱਲਬਾਤ ਕਰਕੇ ਆ ਰਹੇ ਕਿਸਾਨ ਆਗੂਆਂ ਨੂੰ ਪੁਲਿਸ ਵਲੋਂ ਹਿਰਾਸਤ ਵਿੱਚ ਲਿਆ ਗਿਆ ਹੈ ਤੇ ਧਰਨਾਕਾਰੀ ਕਿਸਾਨਾਂ ਖ਼ਿਲਾਫ਼ ਵੱਡਾ ਐਕਸ਼ਨ ਕਰਕੇ ਉਨ੍ਹਾਂ ਦੇ ਧਰਨਿਆਂ ਨੂੰ ਪੁੱਟਿਆ ਗਿਆ ਹੈ, ਇਹ ਸਭ ਜੋ ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਚੱਲ ਰਿਹਾ ਹੈ, ਉਸੇ ਕੜੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਧਰਨਿਆਂ ਵਿਚੋਂ ਨਿਕਲੀ ਸਰਕਾਰ ਹੀ ਅੱਜ ਜ਼ਮਹੂਰੀ ਕਦਰਾਂ ਕੀਮਤਾਂ ਨੂੰ ਦਬਾਉਣ ਉੱਤੇ ਤੁਲੀ ਹੋਈ ਹੈ।
![]()
