29 views 1 sec 0 comments

ਪੰਜਾਬ ’ਚ ਕਈ ਥਾਈਂ ਅਤਿ ਦੀ ਗਰਮੀ ਤੇ ਕਿਤੇ ਮੀਂਹ

In Epaper
June 16, 2025

ਚੰਡੀਗੜ੍ਹ : ਪੰਜਾਬ ਵਿੱਚ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਮਗਰੋਂ ਲੰਘੀ ਰਾਤ ਸੂਬੇ ਵਿੱਚ ਕੁਝ ਥਾਈਂ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਮਾਮੂਲੀ ਰਾਹਤ ਦਿਵਾ ਦਿੱਤੀ ਹੈ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ 24 ਘੰਟਿਆਂ ਦੌਰਾਨ ਤਾਪਮਾਨ ’ਚ 3 ਤੋਂ 4 ਡਿਗਰੀ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਜਿਸ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਅੱਜ 40 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ ਹੈ। ਸੂਬੇ ਵਿੱਚ ਬਠਿੰਡਾ ਏਅਰਪੋਰਟ ਇਲਾਕਾ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 42.2 ਡਿਗਰੀ ਰਿਹਾ। ਉੱਧਰ ਵਿਗਿਆਨੀਆਂ ਨੇ ਪੰਜਾਬ ’ਚ ਅਗਲੇ 2-3 ਦਿਨ ਮੌਸਮ ਦਾ ਮਿਜਾਜ਼ ਇਸੇ ਤਰ੍ਹਾਂ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਕਿਤੇ-ਕਿਤੇ ਹਨੇਰੀ ਤੋਂ ਬਾਅਦ ਹਲਕਾ ਮੀਂਹ ਵੀ ਪੈ ਸਕਦਾ ਹੈ।

Loading